Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ

ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 25 ਅਗਸਤ 2025 – ਪਟਿਆਲਾ ਸ਼ਹਿਰ ਦੇ ਵਾਲਮੀਕੀ ਭਾਈਚਾਰੇ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਗਿਆ ਹੈ। ਜਿਸ ਵਿੱਚ ਉਨਾਂ ਨੇ ਕੁਝ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਅਰੁਣ ਧਾਲੀਵਾਲ ਵਾਲਮੀਕਨ, ਇੰਚਾਰਜ ਪੰਜਾਬ-ਚੰਡੀਗੜ੍ਹ ਭਾਵਾਧਸ (ਭੀਮ) ਭਾਰਤ, ਲਵਲੀ ਅਛੂਤ ਰਾਸ਼ਟਰੀਯ ਮਹਾ ਮੰਤਰੀ ਆਦਿ ਧਰਮ ਸਮਾਜ ਭਾਰਤ, ਜੀਵਨ ਦਾਸ ਗਿੱਲ ਰਾਸ਼ਟਰੀ ਕਾਰਜਕਾਰਨੀ ਮੈਂਬਰ ਭਾਰਤੀ ਵਾਲਮੀਕੀ ਧਰਮ ਸਮਾਜ ਭਾਰਤ ਅਤੇ ਜਸਵਿੰਦਰ ਬੋਬੀ ਰਾਸ਼ਟਰੀ ਮੁੱਖ ਪ੍ਰਚਾਰ ਮੰਤਰੀ ਭਾਵਾਧਸ ਭਾਰਤ ਸਮੇਤ ਹੋਰਨਾਂ ਨੇ ਦੱਸਿਆ ਕਿ ਪਾਵਨ ਵਾਲਮੀਕੀ ਤੀਰਥ ਅੰਮ੍ਰਿਤਸਰ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ। ਜਿਸ ਦੇ
ਸੰਵਿਧਾਨਕ ਤੌਰ ‘ਤੇ ਚੇਅਰਮੈਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹਨ ਜਦੋਂ ਕਿ ਇਸ ਪਾਵਨ ਵਾਲਮੀਕੀ ਤੀਰਥ ਸਰਾਇਨ ਬੋਰਡ ਦੇ ਸੀਈਓ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ। ਉਹਨਾਂ ਅੱਗੇ ਦੱਸਿਆ ਕਿ ਇਸ ਪਾਵਨ ਅਸਥਾਨ ‘ਤੇ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਅਤੇ ਸਮਾਜ ਨੂੰ ਦੋ ਫਾੜ ਕਰਨ ਲਈ ਸਾਜਿਸ਼ਾਂ ਘਟ ਰਹੇ ਹਨ। ਜਿਸ ਕਾਰਨ ਇਸ ਪਵਿੱਤਰ ਅਸਥਾਨ ਤੇ ਜਾਣ ਵਾਲੇ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਇੱਕ ਵਿਅਕਤੀ ਆਪਣੇ ਆਪ ਨੂੰ ਧੂਣਾ ਸਾਹਿਬ ਟਰਸਟ ਦਾ ਚੇਅਰਮੈਨ ਦੱਸ ਰਿਹਾ ਹੈ ਜਦੋਂ ਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੈ।
ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਲੱਖਾਂ ਕਰੋੜਾਂ ਸ਼ਰਧਾਲੂਆਂ ਨੂੰ ਗੁਮਰਾਹ ਕਰਨ ਵਾਲੇ ਅਤੇ ਵਾਲਮੀਕੀ ਸਮਾਜ ਨੂੰ ਦੋ ਫਾੜ ਕਰਨ ਵਾਲੇ ਅਜਿਹੇ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਕਿ ਮਿਤੀ 30 ਅਗਸਤ 2025 ਨੂੰ ਭੰਡਾਰੀ ਪੁੱਲ ‘ਤੇ ਲਗਾਏ ਜਾ ਰਹੇ ਧਰਨੇ ਪ੍ਰਦਰਸ਼ਨ ਨਾਲ ਵਾਲਮੀਕੀ ਸਮਾਜ ਦੀ ਕਿਸੇ ਵੀ ਧਾਰਮਿਕ ਸੰਸਥਾ ਦਾ ਕੋਈ ਸਬੰਧ ਨਹੀਂ ਹੈ। ਇਸ ਮੌਕੇ ਵਾਲਮੀਕੀ ਸਮਾਜ ਦੇ ਹੋਰ ਅਹੁਦੇਦਾਰ ਹਾਜ਼ਰ ਸਨ।
ਫੋਟੋ  : ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪਦੇ ਹੋਏ ਵਾਲਮੀਕੀ ਸਮਾਜ ਦੇ ਅਹੁਦੇਦਾਰ।
Advertisement
Advertisement
Advertisement
Advertisement
Scroll to Top