Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਕੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਕੰਮ ਦਾ ਜਾਇਜ਼ਾ

ਪਟਿਆਲਾ, 26 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਖੰਡਾ ਚੌਂਕ ਵਿਖੇ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਿਨ-ਰਾਤ ਕਰਕੇ ਇਹ ਕੰਮ ਛੇਤੀ ਮੁਕੰਮਲ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਲ ਐਂਡ ਟੀ ਕੰਪਨੀ ਵੱਲੋਂ ਖੰਡਾ ਚੌਂਕ ਵਿਖੇ ਕਰੀਬ 300 ਮੀਟਰ ਪਾਈਪਲਾਈਨ ਪਾਉਣ ਦੇ ਕੰਮ ਵਿੱਚੋਂ 200 ਮੀਟਰ ਪਾਈਪਾਈਨ ਪਾ ਦਿੱਤੀ ਗਈ ਹੈ ਅਤੇ ਬਾਕੀ ਦੇ 100 ਮੀਟਰ ਕੰਮ ਨੂੰ ਆਉਂਦੇ ਚਾਰ ਦਿਨਾਂ ‘ਚ ਮੁਕੰਮਲ ਕਰ ਦਿੱਤਾ ਜਾਵੇਗਾ।

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਲਈ ਟੈਂਡਰ ਲਗਾ ਦਿੱਤਾ ਗਿਆ ਹੈ ਅਤੇ ਮੌਸਮ ਠੀਕ ਹੋਣ ਦੇ ਨਾਲ ਹੀ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਪਰੰਤੂ ਉਸ ਸਮੇਂ ਤੱਕ ਸੜਕਾਂ ਨੂੰ ਚਲਣਯੋਗ ਬਣਾਉਣ ਲਈ ਹਦਾਇਤ ਕੀਤੀ ਗਈ ਹੈ ਤਾਂ ਕਿ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਪ੍ਰੇਸ਼ਾਨੀ ਨੂੰ ਸਮਝ ਰਿਹਾ ਹੈ ਪਰੰਤੂ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ ਅਤੇ ਖੰਡਾ ਚੌਂਕ ਨੇੜੇ ਆਵਾਜਾਈ ਦੇ ਬਦਲਵੇਂ ਰੂਟ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top