Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:57 am

+91 90915 01313 , +91 90916 01313

punjabbanni@gmail.com
punjabbani@yahoo.com

 ਕੈਂਪਸ ਦੇ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ

 ਕੈਂਪਸ ਦੇ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ

ਪਟਿਆਲਾ, 16 ਸਤੰਬਰ– ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਿ਼ਰਕਤ ਕੀਤੀ। ਉਨ੍ਹਾਂ ਇਸ ਮੌਕੇ ਭਾਈ ਸੱਜਣ ਸਿੰਘ ਰਾਗੀ ਜਥੇ ਵੱਲੋਂ ਕੀਤੇ ਸ਼ਬਦ ਕੀਰਤਨ ਨੂੰ ਸਰਵਣ ਕੀਤਾ।

ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 13 ਅਪ੍ਰੈਲ 1979 ਨੂੰ ਉਸ ਸਮੇਂ ਦੇ ਉਪ-ਕੁਲਪਤੀ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਦਰਬਾਰ ਸਾਹਿਬ ਦੀ ਇਮਾਰਤ 13 ਅਪ੍ਰੈਲ 1980 ਤੱਕ ਸੰਪੰਨ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਸੀ ਪਰ 14 ਸਤੰਬਰ 1980 ਨੂੰ ਉਸ ਸਮੇਂ ਦੇ ਉਪ-ਕੁਲਪਤੀ ਡਾ. ਭਗਤ ਸਿੰਘ ਦੀ ਅਗਵਾਈ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸੀ। ਉਨ੍ਹਾਂ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਮੁਖੀ ਡਾ. ਤਾਰਨ ਸਿੰਘ ਨੂੰ ਗੁਰਦੁਆਰਾ ਸਾਹਿਬ ਦਾ ਪਹਿਲਾ ਪ੍ਰਧਾਨ ਥਾਪਿਆ ਗਿਆ ਸੀ।

Advertisement
Advertisement
Advertisement
Advertisement
Scroll to Top