Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਪੋਸ ਐਕਟ ਦੀ ਪਟੀਸ਼ਨ ਕੀਤੀ ਰੱਦ

ਸੁਪਰੀਮ ਕੋਰਟ ਨੇ ਪੋਸ ਐਕਟ ਦੀ ਪਟੀਸ਼ਨ ਕੀਤੀ ਰੱਦ

ਦਿੱਲੀ, 16 ਸਤੰਬਰ : ਔਰਤਾਂ ਦੇ ਜਿਨਸੀ ਸੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ 2013 ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਉਪਰ ਅੱਜ ਸੁਪਰੀਮ ਕੋਰਟ ਨੇ ਵਿਚਾਰ ਕਰਨ ਤੋ ਬਾਅਦ ਇਸਨੂੰ ਖਾਰਜ ਕਰ ਦਿੱਤਾ ਹੈ।

ਇਸ ਸਬੰਧੀ ਅਦਾਲਤ ਨੇ ਕਿਹਾ ਕਿ ਸਿਆਸੀ ਦਲਾਂ ਨੂੰ ਇਸ ਕਾਨੂੰਨ ਦੇ ਦਾਇਰੇ ਹੇਠ ਲਿਆਉਣਾ ‘ਪੰਡੋਰਾ ਬਾਕਸ (ਜਿਸ ਨਾਲ ਕਈ ਗੁੰਝਲਦਾਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ) ਖੋਲ੍ਹਣ ਵਰਗਾ ਹੋਵੇਗਾ। ਅਦਾਲਤ ਨੇ ਕਿਹਾ ਕਿ ਇਹ ਬਲੈਕਮੇਲ ਕਰਨ ਦਾ ਹਥਿਆਰ ਬਣ ਸਕਦਾ ਹੈ।

ਚੀਫ ਜਸਟਿਸ ਬੀ.ਆਰ. ਗਵੱਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਅਤੇ ਅਤੁਲ ਐਸ. ਚੰਦੂਰਕਰ ਦੇ ਬੈਂਚ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ’ਤੇ POSH ਐਕਟ ਲਾਗੂ ਕਰਨ ਨਾਲ ਇੱਕ ਪੰਡੋਰਾ ਬਾਕਸ ਖੁੱਲ੍ਹ ਜਾਵੇਗਾ ਅਤੇ ਇਹ ਬਲੈਕਮੇਲ ਅਤੇ ਦੁਰਵਰਤੋਂ ਦਾ ਸਾਧਨ ਬਣ ਜਾਵੇਗਾ।

ਅਦਾਲਤ ਨੇ ਕਿਹਾ, ‘ਤੁਸੀਂ ਰਾਜਨੀਤਕ ਪਾਰਟੀਆਂ ਨੂੰ ਕੰਮਕਾਜੀ ਥਾਂ ਨਾਲ ਨਹੀਂ ਮੇਲ ਸਕਦੇ। ਜਦੋਂ ਕੋਈ ਵਿਅਕਤੀ ਕਿਸੇ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਹੁੰਦਾ ਹੈ ਤਾਂ ਇਹ ਰੁਜ਼ਗਾਰ ਨਹੀਂ ਦਿੰਦਾ। ਇਹ ਕੋਈ ਨੌਕਰੀ ਨਹੀਂ ਹੈ ਕਿਉਂਕਿ ਉਹ ਵਿਅਕਤੀ ਆਪਣੀ ਮਰਜ਼ੀ ਨਾਲ ਅਤੇ ਗੈਰ-ਤਨਖਾਹ ਦੇ ਆਧਾਰ ’ਤੇ ਰਾਜਨੀਤਕ ਪਾਰਟੀਆਂ ਵਿੱਚ ਸ਼ਾਮਲ ਹੁੰਦੇ ਹਨ। ਇਸ ਕਰ ਕੇ ਇਹ ਨਿਯਮ ਇੱਥੇ ਲਾਗੂ ਨਹੀਂ ਹੋ ਸਕਦੇ।

Scroll to Top