Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਨੌਜਵਾਨ ਦੀ ਇਟਲੀ ਵਿੱਚ ਹੋਈ ਮੌਤ, ਪਿੰਡ ਵਿੱਚ ਸੋਗ ਦੀ ਲਹਿਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 13 August, 2023, 05:57 PM

ਨੌਜਵਾਨ ਦੀ ਇਟਲੀ ਵਿੱਚ ਹੋਈ ਮੌਤ, ਪਿੰਡ ਵਿੱਚ ਸੋਗ ਦੀ ਲਹਿਰ
ਮਾਛੀਵਾੜਾ, 13 ਅਗਸਤ 2023 : ਖੇਤੀਬਾੜੀ ਕਰਦੇ ਬਹਾਦਰ ਸਿੰਘ ਦਾ ਇਕਲੌਤਾ ਸਪੁੱਤਰ ਅਵਤਾਰ ਸਿੰਘ ਆਪਣੀ ਪਤਨੀ ਅਤੇ ਦੋ ਸਾਲ ਦੇ ਆਪਣੇ ਬੱਚੇ ਨਾਲ ਇਟਲੀ ਦੇ ਸ਼ਹਿਰ ਮੈਂਟੂਆ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਬਿਲਡਿੰਗਾਂ ਵਿੱਚ ਕੰਸਟ੍ਰਕਸ਼ਨ ਦਾ ਕੰਮ ਕਰਦਾ ਅਵਤਾਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਗਿਆ ਹੋਇਆ ਸੀ ਜਿੱਥੇ ਉਹ ਇੱਕ ਬਿਲਡਿੰਗ ਦੀ ਤੀਜੀ ਮੰਜ਼ਿਲ ਤੇ ਕੰਮ ਕਰ ਰਿਹਾ ਸੀ, ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ। ਤੀਜੀ ਮੰਜ਼ਿਲ ਤੋਂ ਧਰਤੀ ਤੇ ਡਿੱਗਣ ਨਾਲ ਉਸਦੀ ਮੌਤ ਹੋ ਗਈ। ਇਟਲੀ ਵਿੱਚ ਅਵਤਾਰ ਸਿੰਘ ਦੇ ਸਾਥੀ ਉਸਦੇ ਮ੍ਰਿਤਕ ਸਰੀਰ ਨੂੰ ਪਿੰਡ ਭੇਜਣ ਦਾ ਪ੍ਰਬੰਧ ਕਰ ਰਹੇ ਹਨ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਲੁਬਾਣਗੜ ਵਿੱਚ ਕੀਤਾ ਜਾ ਸਕੇ । ਅਵਤਾਰ ਸਿੰਘ ਦੀ ਮੌਤ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਾਪਿਆਂ ਦਾ ਇਕਲੌਤਾ ਪੁੱਤ ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਸਾਲ ਦਾ ਬੱਚਾ ਛੱਡ ਗਿਆ ਹੈ।