Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਮਾਡਲ ਸਕੂਲ ਦੇ ਵਿਦਿਆਰਥੀ ਅੰਤਰ-ਸਕੂਲ ਗਰੁੱਪ ਮੁਕਾਬਲਿਆਂ ਵਿੱਚ ਜੇਤੂ, ਜਿੱਤੇ ਨਗ਼ਦ ਇਨਾਮ

ਮਾਡਲ ਸਕੂਲ ਦੇ ਵਿਦਿਆਰਥੀ ਅੰਤਰ-ਸਕੂਲ ਗਰੁੱਪ ਮੁਕਾਬਲਿਆਂ ਵਿੱਚ ਜੇਤੂ, ਜਿੱਤੇ ਨਗ਼ਦ ਇਨਾਮ

ਪਟਿਆਲਾ, 17 ਸਤੰਬਰ :  ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ  ਅੰਤਰ-ਸਕੂਲ ਗਰੁੱਪ ਸ਼ਬਦ ਗਾਇਨ, ਕਵੀਸ਼ਰੀ ਗਾਇਨ, ਕਵਿਤਾ ਉਚਾਰਣ ਅਤੇ ਭਾਸ਼ਣ ਮੁਕਾਲਿਆਂ ਵਿੱਚ ਲਗਾਤਾਰ ਪਹਿਲਾ ਤੇ ਤੀਜਾ ਸਥਾਨ ਹਾਸਿਲ ਕਰਕੇ ਨਗਦ ਰਾਸ਼ੀ ਪ੍ਰਾਪਤ ਕੀਤੀ ਹੈ।

ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕ ਨਵਨੀਤ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਗਰਲਜ਼, ਨਿੰਮ ਸਾਹਿਬ ਆਕੜ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈਕੇ ਸ਼ਬਦ ਵਿੱਚ ਪਹਿਲਾ ਸਥਾਨ ਨਗਦ ਰਾਸ਼ੀ 1500 ਰੁਪਏ ਭਾਸ਼ਣ ਅਤੇ ਕਵਿਤਾ ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਬੱਚਿਆਂ ਨੇ 900-900 ਰੁਪਏ ਦੇ ਇਨਾਮ ਹਾਸਿਲ ਕੀਤੇ। ਇਸੇ ਤਰ੍ਹਾਂ ਕਵੀਸ਼ਰੀ ਵਿੱਚ ਤੀਜਾ ਸਥਾਨ ਨਾਲ ਸਰਟੀਫਿਕੇਟ ਟਰਾਫੀ ਅਤੇ 900 ਰੁਪਏ ਦਾ ਇਨਾਮ ਜਿੱਤਿਆ।

ਮਾਡਲ ਸਕੂਲ ਦੇ ਕਾਰਜਕਾਰੀ ਇੰਚਾਰਜ ਹਰਪ੍ਰੀਤ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਵੱਲੋਂ ਇਨਾਮ ਵਜੋਂ ਨਕਦ ਰਾਸ਼ੀ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਉਣ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਅਜਿਹੀਆਂ ਪ੍ਰਾਪਤੀਆਂ ਭਵਿੱਖ ਵਿੱਚ ਵੀ ਕਰਦੇ ਰਹਿਣ ਦਾ ਸੁਨੇਹਾ ਦਿੱਤਾ।ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਸਕੂਲ ਦੇ ਅਧਿਆਪਕ ਨਵਨੀਤ ਕੌਰ ਦਾ ਵੀ ਧੰਨਵਾਦ ਕੀਤਾ ਹੈ।

Advertisement
Advertisement
Advertisement
Advertisement
Scroll to Top