Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ

ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ

ਪਟਿਆਲਾ 17 ਸਤੰਬਰ – ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ. ਸੰਜੇ ਕਾਮਰਾ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਵਜੋ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ.ਸੰਜੇ ਕਾਮਰਾ ਮੈਡੀਸਨ ਦੇ ਮਾਹਿਰ ਹਨ, ਜੋ ਕਿ ਪਹਿਲਾਂ ਜਿਲ੍ਹਾ ਸੰਗਰੂਰ ਵਿਖੇ ਸਿਵਲ ਸਰਜਨ ਦੇ ਅਹੁਦੇ ਤੇ ਤੈਨਾਤ ਰਹੇ ਸਨ, ਨੂੰ ਬਦਲੀ ਕਰਨ ਉਪਰੰਤ ਬਤੌਰ ਮੈਡੀਕਲ ਸੁਪਰਡੈਂਟ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਲਗਾਇਆ ਗਿਆ ਹੈ।

ਅੱਜ ਉਹਨਾਂ ਨੇ ਮੈਡੀਕਲ ਸੁਪਰਡੈਂਟ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਜੋ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ  ਡਾ. ਵਿਕਾਸ ਗੋਇਲ ਸੀਨੀਅਰ ਮੈਡੀਕਲ ਅਫਸਰ, ਡਾ.ਜੋਰਾਵਰ, ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਜਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਜਸਵੀਰ ਕੌਰ, ਬੀ.ਈ.ਈ ਸ਼ਾਯਾਨ ਜ਼ਫਰ, ਮਾਤਾ ਕੁਸ਼ੱਲਿਆ ਹਸਪਤਾਲ ਦੇ ਸਮੂਹ ਸਟਾਫ ਅਤੇ ਬਿੱਟੂ ਕੁਮਾਰ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ। ਅਹੁਦਾ ਸੰਭਾਲਣ ਉਪਰੰਤ ਡਾ.ਸੰਜੇ ਕਾਮਰਾ ਨੇ ਕਿਹਾ ਕਿ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ,

ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਟੀਚੇ ਹਨ, ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ।

Advertisement
Advertisement
Advertisement
Advertisement
Scroll to Top