Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ 'ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ' ਕਰਵਾਇਆ

ਪਟਿਆਲਾ, 18 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਗਿਆ ਇਹ ਸਮਾਰੋਹ ਇਸ ਵਾਰ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ। ਇਸ ਵਾਰ ਇਹ ਸਮਾਰੋਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਸ ਸੰਮੇਲਨ ਦੀ ਪ੍ਰਧਾਨਗੀ ਕਰਦਿਆਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਗੱਲ ਉੱਤੇ ਮਾਣ ਹੈ ਕਿ ਇਸ ਨੇ ਪ੍ਰੋ. ਤਾਰਾ ਸਿੰਘ ਵਰਗੀਆਂ ਸ਼ਖਸੀਅਤਾਂ ਪੈਦਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਤਾਰਾ ਸਿੰਘ ਦੇ ਆਪਣੇ ਵਿਸ਼ੇ ਸੰਗੀਤ ਸਬੰਧੀ ਸਮਰਪਣ ਅਤੇ ਮੁਹਾਰਤ ਤੋਂ ਅੱਜ ਦੇ ਸਮੂਹ ਅਧਿਆਪਕਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਿਮ੍ਰਤੀ ਸਮਾਗਮ ਕਰਵਾਉਣ ਦਾ ਇਹ ਮਹੱਤਵ ਹੈ ਕਿ ਅਸੀਂ ਪ੍ਰੋ ਤਾਰਾ ਸਿੰਘ ਜਿਹੀਆਂ ਸ਼ਖ਼ਸੀਅਤਾਂ ਬਾਰੇ ਜਾਣ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਹ ਵੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਸੰਗੀਤ ਨੂੰ ਇੱਕ ਅਕਾਦਮਿਕ ਵਿਸ਼ੇ ਵਜੋਂ ਸ਼ੁਰੂ ਕਰਵਾਉਣ ਵਾਲੀ ਇਸ ਸ਼ਖਸ਼ੀਅਤ ਦੀਆਂ ਸਭ ਤੋਂ ਵਧੇਰੇ ਪੁਸਤਕਾਂ ਪੰਜਾਬੀ ਯੂਨੀਵਰਸਿਟੀ ਨੇ ਪ੍ਰਕਾਸ਼ਿਤ ਕੀਤੀਆਂ ਹੋਈਆਂ ਹਨ।
ਸਮਾਗਮ ਦਾ ਆਰੰਭ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ੍ਰੀਮਤੀ ਰਾਜਦੀਪ ਕਲੇਟ ਦੀ ਨਿਗਰਾਨੀ ਵਿੱਚ ਪ੍ਰੋ. ਤਾਰਾ ਸਿੰਘ ਵੱਲੋਂ ਸੁਰਲਿਪੀਬੱਧ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਕੀਰਤਨ ਨਾਲ਼ ਹੋਇਆ।
ਚੇਅਰ ਇੰਚਾਰਜ ਪ੍ਰੋ. ਅਲੰਕਾਰ ਸਿੰਘ ਨੇ ਦੱਸਿਆ ਕਿ ਪ੍ਰੋ. ਤਾਰਾ ਸਿੰਘ ਦੇ ਪਰਿਵਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੰਡੋਮੈਂਟ ਫੰਡ ਵਜੋਂ ਦਸ ਲੱਖ ਰੁਪਏ ਦੀ ਮਦਦ ਦਿੱਤੀ ਹੋਈ ਹੈ ਜਿਸ ਦੇ ਵਿਆਜ ਨਾਲ਼ ਹਰ ਸਾਲ ਇਹ ਸੰਗੀਤ ਸਮਾਰੋਹ ਕਰਵਾਇਆ ਜਾਂਦਾ ਹੈ।
ਸੰਗੀਤ ਵਿਭਾਗ ਦੇ ਪ੍ਰੋਫ਼ੈਸਰ ਡਾ. ਨਿਵੇਦਿਤਾ ਸਿੰਘ ਨੇ “ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਦੁਆਰਾ ਸੁਰਬੱਧ ਗੁਰੂ ਤੇਗ ਬਹਾਦਰ ਬਾਣੀ” ਵਿਸ਼ੇ ’ਤੇ ਆਪਣਾ ਵਿਦਵਤਾ ਭਰਪੂਰ ਸਿਮ੍ਰਤੀ ਵਿਖਿਆਨ ਦਿੰਦਿਆਂ ਪਾਤਸ਼ਾਹੀ ਨੌਵੀਂ ਦੀ ਬਾਣੀ ਦਾ ਵੱਖ-ਵੱਖ ਨਿਰਧਾਰਤ ਰਾਗਾਂ ਅਧੀਨ ਗਾਇਨ ਕੀਤਾ।
ਇਸ ਮੌਕੇ ਸੰਗੀਤ ਅਧਿਆਪਕ ਸ. ਜਸਪਾਲ ਸਿੰਘ ਦੀ ਪੁਸਤਕ “ਗੁਰੂ ਨਾਨਕ ਦੇਵ ਜੀ ਦੀ ਸੰਪੂਰਨ ਬਾਣੀ ਸ਼ਬਦ ਸੁਰ ਰਚਨਾਵਲੀ” (ਭਾਗ-ਪਹਿਲਾ ਅਤੇ ਦੂਜਾ) ਦਾ ਲੋਕ ਅਰਪਣ ਕੀਤਾ ਗਿਆ ਅਤੇ ਖ਼ਾਲਸਾ ਪ੍ਰਚਾਰ ਮਿਸ਼ਨ ਵਲੋਂ ਆਪ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰੋ. ਤਾਰਾ ਸਿੰਘ ਦੇ ਪ੍ਰਮੁੱਖ ਸ਼ਗਿਰਦ ਡਾ. ਜਬਰਜੰਗ ਸਿੰਘ ਨੇ ਪ੍ਰੋ. ਸਾਹਿਬ ਦੀਆਂ ਸਿਮ੍ਰਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।
ਮੁੱਖ ਮਹਿਮਾਨ ਵਜੋਂ ਪ੍ਰੋ. ਤਾਰਾ ਸਿੰਘ ਦੀ ਸਪੁੱਤਰੀ ਕਮਲਨੈਨ ਕੌਰ ਸੋਹਲ ਨੇ ਆਪਣੀ ਨੂੰਹ ਡਾ. ਕੀਰਤੀ ਸਹਿਤ ਸ਼ਿਰਕਤ ਕੀਤੀ। ਇਹ ਆਯੋਜਨ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ। ਸੈਂਟਰ ਦੇ ਇੰਚਾਰਜ ਡਾ. ਪਰਮੀਤ ਕੌਰ ਨੇ ਧੰਨਵਾਦੀ ਸ਼ਬਦ ਕਹੇ।
ਵੱਡੀ ਗਿਣਤੀ ਵਿੱਚ ਫ਼ੈਕਲਟੀ ਮੈਂਬਰ, ਵਿਦਿਆਰਥੀ, ਖੋਜਾਰਥੀ, ਪ੍ਰੋ. ਤਾਰਾ ਸਿੰਘ ਜੀ ਦੇ ਸ਼ਿਸ਼ ਅਤੇ ਸੰਗੀਤ ਦੇ ਰਸੀਏ ਸ਼ਾਮਲ ਰਹੇ, ਜਿਨ੍ਹਾਂ ਵਿਚ ਡਾ. ਹਿੰਮਤ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਪ੍ਰੋ. ਪਰਮਵੀਰ ਸਿੰਘ, ਸ੍ਰੀਮਤੀ ਰਾਜਪਾਲ ਕੌਰ ਮਸਤ, ਡਾ. ਜਸਬੀਰ ਕੌਰ, ਸ. ਦਲੀਪ ਸਿੰਘ ਉੱਪਲ, ਡਾ. ਮਨਮੋਹਨ ਸ਼ਰਮਾ, ਡਾ. ਵਨਿਤਾ, ਸ੍ਰੀਮਤੀ ਸਤਵੰਤ ਕੌਰ ਆਦਿ ਸ਼ਾਮਲ ਰਹੇ।
Advertisement
Advertisement
Advertisement
Advertisement
Scroll to Top