Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ

ਪਟਿਆਲਾ, 18 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਅਤੇ ਬਹੁਪੱਖੀ ਲੇਖਕ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਪੰਜਾਬੀ ਲੈਕਚਰਾਰ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਹਰਪਿੰਦਰ ਰਾਣਾ,ਅਧਿਆਪਕਾਂ,ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਅਨੁਭਵੀ ਲਿਖਾਰੀਆਂ ਨੂੰ ਆਪਣੇ ਵਿਭਾਗ ਦੇ ਵਿਦਿਆਰਥੀਆਂ ਨਾਲ ਰੂਬਰੂ ਕਰਵਾ ਕੇ ਉਨ੍ਹਾਂ ਦੇ ਤਜਰਬਿਆਂ ਦਾ ਲਾਭ ਉਠਾਉਣ ਦੀ ਸ਼ਾਨਦਾਰ ਰਵਾਇਤ ਨੂੰ ਅੱਗੇ ਤੋਰ ਰਿਹਾ ਹੈ।

ਹਰਪਿੰਦਰ ਰਾਣਾ ਬਾਰੇ ਆਪਣੇ ਵਿਦਿਆਰਥੀਆਂ ਨਾਲ ਜਾਣ ਪਛਾਣ ਕਰਵਾਉਂਦਿਆਂ ਡਾ. ਪੰਜਾਬੀ ਨੇ ਦੱਸਿਆ ਕਿ ਭਾਵੇਂ ਹਰਪਿੰਦਰ ਰਾਣਾ ਸਰੀਰਕ ਤੌਰ ਤੇ ਦਿਵਿਆਂਗ ਹਨ ਪਰੰਤੂ ਮਾਨਸਿਕ ਪੱਖ ਤੋਂ ਬਹੁਤ ਮਜ਼ਬੂਤ ਅਤੇ ਦ੍ਰਿੜ੍ਹ ਇਰਾਦੇ ਵਾਲੇ ਹਨ। ਨਿਰਾਸ਼ ਅਤੇ ਨਕਾਰਾਤਮਕ ਸੋਚ ਵਾਲੇ ਹਰ ਵਿਅਕਤੀ ਨੂੰ ਉਨ੍ਹਾਂ ਦੇ ਨਿਰੰਤਰ ਸੰਘਰਸ਼  ਅਤੇ ਉਨ੍ਹਾਂ ਦੇ ਰਚੇ ਸਾਹਿਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

 ਹਰਪਿੰਦਰ ਰਾਣਾ ਨੇ ਆਪਣੇ ਰੂ-ਬ-ਰੂ ਦੌਰਾਨ ਬਚਪਨ ਵਿਚ ਪੋਲੀਓ ਦਾ ਸ਼ਿਕਾਰ ਹੋਣ ਤੋਂ ਲੈ ਕੇ ਵਰਤਮਾਨ ਦੌਰ ਤੱਕ ਦੇ ਖੱਟੇ ਮਿੱਠੇ ਤਜਰਬੇ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਲੋਕਾਂ ਦੇ ਨਕਾਰਾਤਾਮਕ ਰਵੱਈਏ ਨੇ ਉਨ੍ਹਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕੀਤੀ ਪਰੰਤੂ ਪਰਿਵਾਰ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਉਸ ਦੇ ਜ਼ਿਹਨ ਵਿਚ ਸਾਹਿਤਕ ਚੇਟਕ ਪੈਦਾ ਹੋ ਗਈ। ਬਾਦ ਵਿਚ ਉਸ ਦੀ ਜ਼ਿੰਦਗੀ ਵਿਚ ਆਏ ਵੱਖ ਵੱਖ ਕਿਰਦਾਰ ਉਸ ਲਈ ਸਾਹਿਤਕ ਪ੍ਰੇਰਣਾ ਦਾ ਸਬੱਬ ਬਣਦੇ ਰਹੇ।ਉਨ੍ਹਾਂ ਕਿਹਾ ਕਿ ਵਿਰੋਧੀ ਪਰਿਸਥਿਤੀਆਂ ਨਾਲ ਮੱਥਾ ਲਾ ਕੇ ਬਾਹਰ ਨਿਕਲਣਾ ਹੀ ਅਸਲੀ ਜੀਵਨ ਦੀ ਪਰਿਭਾਸ਼ਾ ਹੈ।

ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਹਿਤ ਉਹਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਖੁਦਕੁਸ਼ੀ ਦੀ ਜਗ੍ਹਾ ਖੁਦਖੁਸ਼ੀ ਨੂੰ ਅਪਣਾਉਣ ਦੀ ਦਿਸ਼ਾ ਵੱਲ ਜਾਣ ਦੀ ਲੋੜ ਹੈ। ਹਰਪਿੰਦਰ ਰਾਣਾ ਨੇ ਇਹ ਵੀ ਕਿਹਾ ਕਿ ਉਸਦੇ 70% ਵਿਸ਼ੇ ਅਤੇ ਪਾਤਰ ਵਾਸਤਵਿਕ ਜੀਵਨ ਵਿਚੋਂ ਹੀ ਲਏ ਹਨ। ਅੰਤ ਵਿਚ ਡਾ. ਰਾਜਵੰਤ ਕੌਰ ਪੰਜਾਬੀ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਵੱਲੋਂ ਹਰਪਿੰਦਰ ਰਾਣਾ ਅਤੇ ਉਸ ਦੇ ਮਾਤਾ ਜੀ ਦਾ ਸਨਮਾਨ ਕੀਤਾ ਗਿਆ।

ਇਸ ਉਪਰੰਤ ਵਿਦਿਆਰਥੀਆਂ ਵਲੋਂ ਹਰਪਿੰਦਰ ਰਾਣਾ ਨਾਲ ਸਵਾਲ – ਜਵਾਬ ਦੇ ਰੂਪ ਵਿੱਚ ਸੰਵਾਦ ਰਚਾਇਆ ਗਿਆ। ਇਸ ਸਮਾਗਮ ਦਾ ਸੰਚਾਲਨ ਡਾ. ਰਾਜਵਿੰਦਰ ਸਿੰਘ ਨੇ ਬਖ਼ੂਬੀ ਨਿਭਾਇਆ ਅਤੇ ਧੰਨਵਾਦੀ ਸ਼ਬਦ ਡਾ. ਰਾਜਮੋਹਿੰਦਰ ਕੌਰ ਨੇ ਸਾਂਝੇ ਕੀਤੇ। ਇਸ ਪ੍ਰੋਗਰਾਮ ਵਿੱਚ  ਪੰਜਾਬੀ ਵਿਭਾਗ ਦੇ ਖੋਜਾਰਥੀਆਂ–ਵਿਦਿਆਰਥੀਆਂ ਤੋਂ ਇਲਾਵਾ ਸਾਹਿਤ ਅਕਾਦਮੀ ਐਵਾਰਡੀ  ਡਾ. ਦਰਸ਼ਨ ਸਿੰਘ ਆਸ਼ਟ,ਡਾ. ਗਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਿੰਦਰ ਕੌਰ, ਡਾ. ਸਰਬਜੀਤ ਕੌਰ, ਡਾ. ਰਵਿੰਦਰ ਕੌਰ ਅਤੇ ਹਰਪਿੰਦਰ ਰਾਣਾ ਦੇ ਵਿਦਿਆਰਥੀ ਵੀ ਇਸ ਸਮਾਗਮ ਵਿੱਚ ਸ਼ਾਮਿਲ ਰਹੇ।

Advertisement
Advertisement
Advertisement
Advertisement
Scroll to Top