Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਅਭਿਆਨ ਚਲਾਵੇਗੀ ਸਰਕਾਰ

ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਅਭਿਆਨ ਚਲਾਵੇਗੀ ਸਰਕਾਰ

ਪਟਿਆਲਾ, 12 ਸਤੰਬਰ : ਜਿਲ੍ਹਾ ਸਿਹਤ ਵਿਭਾਗ ਵੱਲੋਂ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 17 ਸਤੰਬਰ ਤੋਂ 2 ਅਕਤੂਬਰ ਤਕ “ਸਵਸਥ ਨਾਰੀ, ਸਸ਼ਕਤ ਪਰਿਵਾਰ” ਅਭਿਆਨ ਤਹਿਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਔਰਤਾਂ ਤੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ, ਸਿਹਤ ਸੇਵਾਵਾਂ ਤੱਕ ਬਿਹਤਰ ਪਹੁੰਚ, ਗੁਣਵੱਤਾ ਪੂਰਨ ਦੇਖਭਾਲ ਅਤੇ ਜਾਗਰੂਕਤਾ ਨੂੰ ਯਕੀਨੀ ਬਣਾਉਣਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕਮਿਊਨਿਟੀ ਸਿਹਤ ਕੇਂਦਰਾਂ, ਆਯੁਸ਼ਮਾਨ ਕੇਂਦਰਾਂ ਤੇ ਹੋਰ ਸਿਹਤ ਸੰਸਥਾਂਵਾਂ ਵਿੱਚ ਸਿਹਤ ਜਾਂਚ ਤੇ ਟੀਕਾਕਰਣ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਔਰਤਾਂ ਤੇ ਬੱਚਿਆਂ ਦੀਆਂ ਸਿਹਤ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਿਸ ਨਾਲ ਸਰਕਾਰ ਦੇ ਸਿਹਤ ਸੰਭਾਲ ਦੇ ਸੁਪਨੇ ਨੂੰ ਹਕੀਕੀ ਰੂਪ ਦਿੱਤਾ ਜਾ ਸਕੇਗਾ।

ਜਿਲ੍ਹਾ ਟੀਕਾਕਰਣ ਅਫਸਰ ਡਾ· ਕੁਸ਼ਲਦੀਪ ਗਿੱਲ ਨੇ ਆਖਿਆ ਕਿ ਔਰਤਾਂ ਤੇ ਬੱਚਿਆਂ ਦੀਆਂ ਸਿਹਤ ਜ਼ਰੂਰਤਾਂ ਉੱਤੇ ਕੇਂਦਰਿਤ ਇਸ ਅਭਿਆਨ ਦੌਰਾਨ ਟੀਕਾਕਰਣ, ਪੋਸ਼ਣ ਤੇ ਸੰਪੂਰਨ ਤੰਦਰੁਸਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਪੰਦਰਵਾੜੇ ਦੌਰਾਨ ਟੀਕਾਕਰਣ ਗਤੀਵਿਧੀਆਂ ਵਿੱਚ ਨਿਯਮਿਤ ਟੀਕਾਕਰਣ ਤਹਿਤ ਨਿਰਧਾਰਤ ਖੁਰਾਕਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਖੁੰਝੀਆਂ ਹੋਈਆਂ ਖੁਰਾਕਾਂ ਵਾਲੇ ਬੱਚਿਆਂ ਦੀ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਐਲਐਚਵੀ, ਏਐਨਐਮ ਤੇ ਆਸ਼ਾ ਵਰਕਰਾਂ ਨੂੰ ਹਦਾਇਤ ਜਾਰੀ ਕਰਦਿਆਂ ਆਖਿਆ ਕਿ ਜ਼ੀਰੋ ਡੋਜ਼ ਵਾਲੇ ਉਹ ਬੱਚੇ ਜਿਨ੍ਹਾਂ ਨੂੰ ਇੱਕ ਸਾਲ ਦੀ ਉਮਰ ਤੱਕ ਪੈਂਟਾ ਵੰਨ ਨਹੀਂ ਲੱਗਿਆ, ਪੰਜ ਸਾਲ ਦੀ ਉਮਰ ਤੱਕ ਐਮਆਰ ਵੰਨ ਨਹੀਂ ਲੱਗਿਆ, ਟੀਕਾ ਲਵਾਉਣ ਤੋਂ ਖੁੰਝੇ ਬੱਚੇ, ਰੁਟੀਨ ਟੀਕਾਕਰਣ ਅਧੀਨ ਅਗਲੀ ਖੁਰਾਕ ਵਾਲੇ ਡਿਊ ਬੱਚੇ, ਟੀਡੀ 10 ਤੇ ਟੀਡੀ 16, ਬਕਾਇਆ ਖੁਰਾਕ ਵਾਲੇ ਬੱਚਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ।

 

Advertisement
Advertisement
Advertisement
Advertisement
Scroll to Top