Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 11:31 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ  ਸਹਾਇਤਾ ਨਾ ਕਾਫੀ : ਬਡੂੰਗਰ 

ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ  ਸਹਾਇਤਾ ਨਾ ਕਾਫੀ : ਬਡੂੰਗਰ 

ਪਟਿਆਲਾ, 12 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਕੁਦਰਤੀ ਹੜਾਂ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ ਤਬਾਹੀ ਕਿਨਾਰੇ ਪਹੁੰਚ ਚੁੱਕਿਆ ਹੈ ਅਤੇ ਇਸ ਹੜ ਦੀ ਕਰੋਪੀ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਹਰੇਕ ਵਰਗ ਨੂੰ ਆਰਥਿਕ ਤੌਰ ਤੇ ਵੱਡਾ ਘਾਟਾ ਪਿਆ ਹੈ, ਘਰਾਂ ਦੇ ਘਰ ਉਜੜ ਗਏ, ਪਸ਼ੂ ਪਾਣੀ ਵਿੱਚ ਵਹਿ ਕੇ ਮਰ ਗਏ ਹਨ, ਤੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪੁੱਤਾਂ ਵਾਂਗ ਪਾਲੀ ਹੋਈ ਫਸਲ ਵੀ ਬੁਰੀ ਤਰ੍ਹਾਂ ਤਬਾਹ ਹੋ ਕੇ ਰਹਿ ਗਈ ਹੈ ਤੇ ਕਿੰਨੀਆਂ ਹੀ ਕੀਮਤੀ ਜਾਨਾਂ ਅਜਾਈ ਜਾ ਚੁੱਕੀਆਂ ਹਨ।
ਉਹਨਾਂ ਕਿਹਾ ਕਿ ਭਾਵੇਂ ਇਹ ਘਾਟੇ ਕਦੇ ਪੂਰੇ ਨਹੀਂ ਹੋ ਸਕਦੇ ਪ੍ਰੰਤੂ ਅਜਿਹੇ ਸਮਿਆਂ ਵਿੱਚ ਸਰਕਾਰਾਂ ਵੱਲੋਂ ਲੋੜਵੰਦ ਪੀੜਤ ਪਰਿਵਾਰਾਂ ਦੀ ਮਦਦ ਤਾਂ ਖੁੱਲੇ ਦਿਲ ਨਾਲ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਪਈ ਇਸ ਬਿਫਤਾ ਵਿੱਚ ਕੇਂਦਰ ਤੇ ਰਾਜ ਦੋਵਾਂ ਸਰਕਾਰਾਂ ਵੱਲੋਂ ਆਪਣਾ ਬਣਦਾ ਫਰਜ਼ ਨਹੀਂ ਨਿਭਾਇਆ ਗਿਆ ਜਦੋਂ ਕਿ ਸਮਾਜ ਸੇਵੀ ਜਥੇ ਬੰਦੀਆਂ ਨੇ ਪੰਜਾਬ ਦੀ ਬਾਂਹ ਫੜੀ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕੁਦਰਤੀ ਮਾਰ ਹੜਾਂ ਦਾ ਜਾਇਜਾ ਲੈਣ ਲਈ ਖੁਦ ਪੰਜਾਬ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਭਾਈ ਮੋਦੀ ਵਲੋਂ ਪੰਜਾਬ ਦੇ ਅਣਗਿਣਤ ਹੜ੍ਹ ਪੀੜਤਾਂ ਲਈ ਐਲਾਨੀ 1600 ਕਰੋੜ ਰੁਪਏ ਦੀ ਸਹਾਇਤਾ ਨਾ ਕਾਫੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਇੱਕ ਅਜਿਹਾ ਰਾਜ ਹੈ ਜਿਸ ਨੂੰ ਸਭ ਤੋਂ ਵੱਧ ਸੰਤਾਪ ਭੋਗਣਾ ਪਿਆ ਹੈ ਤੇ ਪੰਜਾਬੀਆਂ ਵੱਲੋਂ ਹੀ ਭਾਰਤ ਦੀ ਸਭ ਪ੍ਰਕਾਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਗਏ
ਮਹਾਨ ਕਾਰਜ ਅਤੇ ਭਾਰਤ ਦੀਆ ਸਰਹੱਦਾਂ ਦੀ ਰਾਖੀ ਕਰਦਿਆਂ ਦਿਤੀਆਂ ਗਈਆਂ ਅਣਗਿਣਤ ਕੁਰਬਾਨੀਆਂ ਅਤੇ ਹੜ੍ਹਾਂ ਕਾਰਨ ਹੋਏ ਬੇਤਹਾਸਾ ਆਰਥਿਕ ਨੁਕਸਾਨ ਅਤੇ ਹੜਾਂ ਦੌਰਾਨ ਹੋਈਆਂ ਤਕਰੀਬਨ 50 ਮੌਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਭਰਪੂਰ ਆਰਥਿਕ ਮਦੱਦ ਕਰਨ ਤਾਂ ਜੋ ਪੰਜਾਬ ਮੁੜ ਪੈਰਾਂ ਉਤੇ ਖੜੇ ਹੋ ਕੇ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੱਧ ਚੜ੍ਹਕੇ ਹਿਸਾ ਪਾ ਸਕਣ।
Advertisement
Advertisement
Advertisement
Advertisement
Scroll to Top