Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

  ਨਗਰ ਨਿਗਮ ਨੇ  ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ 

  ਨਗਰ ਨਿਗਮ ਨੇ  ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ 

 ਪਟਿਆਲਾ, 12 ਸਤੰਬਰ :  ਪਟਿਆਲਾ ਨੂੰ ਇੱਕ ਸਾਫ਼-ਸੁਥਰਾ ਅਤੇ ਵਧੇਰੇ ਵਾਤਾਵਰਣ ਪੱਖੀ ਸ਼ਹਿਰ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਨਗਰ ਨਿਗਮ ਨੇ ਕੇਂਦਰੀ ਜੇਲ੍ਹ ਦੇ ਨੇੜੇ ਭਾਦਸੋਂ ਰੋਡ ‘ਤੇ ਸਥਿਤ ਸੈਕੰਡਰੀ ਕੂੜਾ ਇਕੱਠਾ ਕਰਨ ਵਾਲੇ ਸਥਾਨ ਨੂੰ ਪੱਕੇ ਤੌਰ ‘ਤੇ ਸਾਫ਼ ਕਰਕੇ ਇੱਥੋਂ ਕੂੜੇ ਦੇ ਡੰਪ ਨੂੰ ਸਫਲਤਾਪੂਰਵਕ ਹਟਾ ਦਿੱਤਾ ਹੈ।

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ ਨਗਰ ਨਿਗਮ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਇਸ ਜਗ੍ਹਾ ਨੂੰ ਸਾਫ਼ ਕੀਤਾ ਗਿਆ। ਸ਼ਹਿਰ ਦੀ ਸਫ਼ਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਜਗ੍ਹਾ ਨੂੰ ਹੁਣ ਸੁੰਦਰੀਕਰਨ ਲਈ ਨਿਰਧਾਰਤ ਕੀਤਾ ਗਿਆ ਹੈ।

ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ, ਸੁਚਾਰੂ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਨੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਇਲੈਕਟ੍ਰਿਕ ਵਾਹਨ ਲਗਾਏ ਹਨ। ਇਹ ਗੱਡੀਆਂ ਘਰਾਂ ਤੋਂ ਕੂੜਾ ਇਕੱਠਾ ਕਰਨ ਵਾਲੇ ਰੇਹੜੀਆਂ ਵਾਲਿਆਂ ਤੋਂ ਕੂੜਾ ਲੈਕੇ ਇਸਨੂੰ ਸਿੱਧੇ ਮਟੀਰੀਅਲ ਰਿਕਵਰੀ ਸਹੂਲਤ (ਐਮ ਆਰ ਐਫ) ਅਤੇ ਨਿਰਧਾਰਤ ਡੰਪਿੰਗ ਸਾਈਟ ‘ਤੇ ਪਹੁੰਚਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ “ਇਹ ਵਾਤਾਵਰਣ-ਅਨੁਕੂਲ ਪਹਿਲਕਦਮੀ ਪਟਿਆਲਾ ਦੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਂਦੇ ਹੋਏ ਕੂੜੇ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਂਦੀ ਹੈ”।

ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਦਸੋਂ ਰੋਡ ਸਥਿਤ ਇਸ ਕੂੜੇ ਦੇ ਸੈਕੰਡਰੀ ਸਾਈਟ ਨੂੰ ਹਟਾਉਣਾ ਨਗਰ ਨਿਗਮ ਦੀ ਸਵੱਛ ਭਾਰਤ ਮਿਸ਼ਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਣ ਸਮੇਤ ਇੱਕ ਸਿਹਤਮੰਦ, ਹਰਾ-ਭਰਾ ਅਤੇ ਵਧੇਰੇ ਸੁੰਦਰ ਪਟਿਆਲਾ ਬਣਾਉਣ ਵੱਲ ਇੱਕ ਹੋਰ ਮੀਲ ਪੱਥਰ ਹੈ।

ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਨਵਿੰਦਰ ਸਿੰਘ ਨੇ ਦੱਸਿਆ ਕਿ ਨਿਗਮ ਨੇ ਹੁਣ ਤੱਕ 42 ਸੈਕੰਡਰੀ ਕੂੜਾ ਇਕੱਠਾ ਕਰਨ ਦੀਆਂ ਥਾਂਵਾਂ ਵਿੱਚੋਂ 24 ਨੂੰ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ‘ਤੇ ਲੋਕਾਂ ਵੱਲੋਂ ਕੂੜਾ ਸੁੱਟਣ ਨੂੰ ਰੋਕਣ ਅਤੇ ਇਨ੍ਹਾਂ ਥਾਵਾਂ ਨੂੰ ਸਾਫ਼ ਰੱਖਣ ਲਈ ਸਾਫ਼ ਕੀਤੀਆਂ ਥਾਵਾਂ ‘ਤੇ ਬੂਟੇ ਲਾਸ਼ ਸਮੇਤ ਗਮਲੇ ਵੀ ਰੱਖੇ ਗਏ ਹਨ।

Advertisement
Advertisement
Advertisement
Advertisement
Scroll to Top