Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ

ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ

ਪਟਿਆਲਾ ,12 ਸਤੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਪਾਣੀ ਦੀ ਪਾਈਪਲਾਈਨ ਦਾ ਵਿਸਥਾਰ ਪੂਰਵਰਕ ਜਾਇਜਾ ਲਿਆ। ੳਹਨਾਂ ਗੁਰਦੁਆਰਾ ਸ੍ਰੀ ਦੁਖਨਿਵਾਰਣ ਸਾਹਿਬ, ਗੁਰਦੁਆਰਾ ਸ੍ਰੀ ਮੋਤੀ ਬਾਗ ਸੜਕ,  ਖੰਡਾ ਚੌਂਕ , ਪਾਸੀ ਰੋਡ, 22 ਨੰਬਰ ਫਾਟਕ , ਬਸ ਸਟੈਂਡ, ਫੁਆਰਾ ਚੌਂਕ ਸਮੇਤ ਹੋਰ ਅਹਿਮ ਚੌਂਕਾਂ ਦਾ ਬਾਰੀਕੀ ਨਾਲ ਜਾਇਜਾ ਲਿਆ। ਉਹਨਾਂ ਇਹਨਾਂ ਸਥਾਨਾਂ ‘ ਤੇ ਪਾਣੀ ਦੀ ਨਿਕਾਸੀ ਦੀ ਸਥਿਤੀ ਦਾ ਮੁਆਇਨਾਂ ਕੀਤਾ ਅਤੇ ਜਲ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿਤੀਆਂ ਕਿ ਸ਼ਹਿਰ ਦੀਆਂ ਸੜਕਾਂ , ਫੁਟਪਾਥ ਲਾਈਟਾਂ, ਚੌਂਕ ਆਦਿ ਦਾ ਕੰਮ ਜਲਦ ਹੀ ਪੂਰੀ ਤਰ੍ਹਾਂ ਠੀਕ ਕਰ ਲਿਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਗੁਰੂ ਸਾਹਿਬ ਦੇ ਨਗਰ ਕੀਰਤਨ ਦੌਰਾਨ ਸੜਕਾਂ ਅਤੇ ਪਾਣੀ ਨਿਕਾਸੀ ਪ੍ਰਣਾਲੀ , ਲਾਈਟਾਂ ਸਹੀ ਢੰਗ ਨਾਲ ਕੰਮ ਕਰਨ ਤਾਂ ਜੋ ਕਿਸੇ ਵੀ ਕਿਸਮ ਦੀ ਰੁਕਾਵਟ ਜਾ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ  ਕਿਹਾ ਕਿ ਉਹ ਇਹ ਕੰਮ ਡਿਊਟੀ ਸਮਝ ਕੇ ਨਹੀ  ਸਗੋਂ ਸੇਵਾ ਸਮਝ ਕੇ ਕਰਨ  ।

ਡਾ: ਪ੍ਰੀਤੀ ਯਾਦਵ ਨੇ ਇਸ ਮੁਹਿੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਡਰੇਨ, ਜਲ ਸਪਲਾਈ ਵਿਭਾਗ, ਨਗਰ ਨਿਗਮ, ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਟੀਮਾਂ ਬਣਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਇਸ ਵੀ ਜੋਰ ਦਿੱਤਾ ਕਿ ਸਾਰੇ ਅਧਿਕਾਰੀ ਆਪਣੀ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਸ਼ਹਿਰ ਦੀ ਸਫ਼ਾਈ ਅਤੇ ਵਾਤਾਵਰਣ ਸੁਚੱਜਾ ਬਣਾਉਣ ਵਿੱਚ ਪੂਰੀ ਲਗ਼ਨ ਨਾਲ ਕੰਮ ਕਰਨ ।

ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ(ਜ) ਸਿਮਰਪ੍ਰੀਤ ਕੌਰ, ਇੰਜਨੀਅਰ ਪਿਊਸ਼ ਅਗਰਵਾਲ ਅਤੇ ਇੰਜਨੀਅਰ ਵਿਸ਼ਾਲ ਧਵਨ ਤੋਂ ਇਲਾਵਾ ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ  ਵੀ ਮੌਜੂਦ ਸਨ ।

 

Advertisement
Advertisement
Advertisement
Advertisement
Scroll to Top