Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪਟਿਆਲਾ, 12 ਸਤੰਬਰ :   ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2025-26 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋਣ ਜਾ ਰਹੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ।

ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 11 ਨਵੰਬਰ 2025 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top