ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੀਆਂ ਕਈ ਸਖਸ਼ੀਅਤਾਂ
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੀਆਂ ਕਈ ਸਖਸ਼ੀਅਤਾਂ
ਪਟਿਆਲਾ 13 ਅਗਸਤ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰੀ, ਅਮਲਾ ਇੰਚਾਰਜ ਗੁਰਨਾਮ ਸਿੰਘ, ਸੁਖਬੀਰ ਸਿੰਘ ਬਾਦਲ ਦੇ ਓਐਸਡੀ ਚਰਨਜੀਤ ਸਿੰਘ ਬਰਾੜ, ਧਾਰਮਕ ਸਖਸ਼ੀਅਤਾਂ ’ਚ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਤੋਂ ਇਲਾਵਾ ਸਾਬਕਾ ਡਾਇਰਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਕਾਲਜਾਂ ਅਤੇ ਸਕੂਲਾਂ ਦੇ ਪਿ੍ਰੰਸੀਪਲ ਸਾਹਿਬਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਦਫਤਰ ਦੇ ਇੰਚਾਰਜ ਹਰਿੰਦਰ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਪਰਵਾਈਜ਼ਰ ਹਰਮਿੰਦਰਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ ਆਦਿ ਸਖਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਸਦੀਵੀ ਵਿਛੋੜਾ ਬੇਹੱਦ ਦੁਖਦਾਈ ਹੈ, ਜਿਨ੍ਹਾਂ ਦੀ ਘਾਟ ਜਿਥੇ ਪਰਿਵਾਰਕ ਤੌਰ ’ਤੇ ਮਹਿਸੂਸ ਹੁੰਦੀ ਰਹੇਗੀ, ਉਥੇ ਹੀ ਸਮਾਜਕ ਅਤੇ ਧਾਰਮਕ ਕਾਰਜਾਂ ਵਿਚ ਬੀਬੀ ਨਿਰਮਲ ਕੌਰ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਾ।