Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:27 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਾਸੂਮ ਹਰਬੀਰ ਦੇ ਕਤਲ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ 

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਾਸੂਮ ਹਰਬੀਰ ਦੇ ਕਤਲ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ 

ਸਮਾਣਾ, 15 ਸਤੰਬਰ :  ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ 5 ਸਾਲਾ ਮਾਸੂਮ ਹਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਪਣੀ ਸੰਵੇਦਨਾ ਦਾ ਇਜ਼ਹਾਰ ਕਰਦਿਆਂ ਬੱਚੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਅਣਮਨੁੱਖੀ ਘਟਨਾ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।
 ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਕਲੰਕ ਹਨ ਅਤੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਸੁਰੱਖਿਆ ਅਤੇ ਨਿਆਂ ਦੀ ਗਰੰਟੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਹਰਬੀਰ ਸਿੰਘ ਦੇ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਇੱਕ ਵੱਡਾ ਸਦਮਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹੁਸ਼ਿਆਰਪੁਰ ਦਾ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੇ ਹਰ ਪਹਿਲੂ ਤੋਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਕੰਮ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਤਹਿਤ ਸਖ਼ਤ ਸਜ਼ਾ ਮਿਲੇ। ‎
Advertisement
Advertisement
Advertisement
Advertisement
Scroll to Top