ਅੱਤਵਾਦੀ ਲਖਬੀਰ ਲੰਡਾ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼

ਦੁਆਰਾ: Punjab Bani ਪ੍ਰਕਾਸ਼ਿਤ :Sunday, 13 August, 2023, 05:51 PM

ਅੱਤਵਾਦੀ ਲਖਬੀਰ ਲੰਡਾ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼
ਤਰਨਤਾਰਨ, 13 ਅਗਸਤ 2023 : ਪੁਲਿਸ ਨੇ 15 ਅਗਸਤ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮੋਡਿਊਲ ਨਾਲ ਸਬੰਧਤ ਮੁਲਜ਼ਮਾਂ ਖ਼ਿਲਾਫ਼ ਐਤਵਾਰ ਨੂੰ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਲੰਡਾ ਅਤੇ ਰੋਡੇ ਨਾਲ ਸਬੰਧਤ ਨਵੇਂ ਮਾਡਿਊਲ ਦੇ 8 ਸੰਚਾਲਕਾਂ ਦੀ ਪਛਾਣ ਕੀਤੀ ਗਈ ਹੈ।