Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:27 am

+91 90915 01313 , +91 90916 01313

punjabbanni@gmail.com
punjabbani@yahoo.com

ਗਿੱਲੀ ਜੀਰੀ ਮੰਡੀਆਂ 'ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ

ਗਿੱਲੀ ਜੀਰੀ ਮੰਡੀਆਂ 'ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ

ਪਟਿਆਲਾ, 15 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਗਿੱਲੀ ਜੀਰੀ ਨਾ ਲਿਆਉਣ, ਇਸ ਨਾਲ ਖ਼ਰੀਦ ਏਜੰਸੀਆਂ ਨੂੰ ਵੱਧ ਨਮੀ ਹੋਣ ਕਾਰਨ ਝੋਨਾ ਖਰੀਦਣ ਵਿੱਚ ਸਮੱਸਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਗੇਟ ਉਪਰ ਹੀ ਝੋਨੇ ਦੀ ਨਮੀ ਦੀ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਬੇਲੋੜੇ ਝੋਨੇ ਦੇ ਅੰਬਾਰ ਨਾ ਲੱਗਣ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਉਡੀਕ ਨਾ ਕਰਨੀ ਪਵੇ।

ਉਹ ਅੱਜ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਮੰਡੀਆਂ ‘ਚ ਵਾਧੂ ਨਮੀ ਵਾਲਾ ਗਿੱਲਾ ਝੋਨਾ ਆਵੇਗਾ ਤਾਂ ਦਾਣੇ ਹਰੇ ਰਹਿਣ ਕਰਕੇ ਬਦਰੰਗ ਹੋਣ ਨਾਲ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ, ਜਿਸ ਦੇ ਨੁਕਸਾਨ ਹੀ ਨੁਕਸਾਨ ਹਨ। ਇਸ ਤੋਂ ਬਿਨ੍ਹਾਂ ਜੇਕਰ ਵਾਧੂ ਨਮੀ ਵਾਲਾ ਝੋਨਾ ਮੰਡੀਆਂ ‘ਚ ਆਵੇਗਾ ਤਾਂ ਉਸ ਨੂੰ ਸੁਕਾਉਣ ਲਈ ਕਿਸਾਨਾਂ ਨੂੰ ਵਾਧੂ ਸਮਾਂ ਮੰਡੀਆਂ ਵਿੱਚ ਬੈਠਣਾ ਪਵੇਗਾ, ਇਸ ਕਰਕੇ ਕੋਈ ਵੀ ਕਿਸਾਨ ਨਿਰਧਾਰਤ ਨਮੀ ਤੋਂ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਵੇ।

ਉਨ੍ਹਾਂ ਕੰਬਾਇਨ ਉਪਰੇਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਾਤ ਸਮੇਂ ਝੋਨੇ ਦੀ ਵਾਢੀ ਨਾ ਕੀਤੀ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਵਾਢੀ ਨਾ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਕੰਬਾਇਨ ਉਪਰੇਟਰ ਜੇਕਰ ਨਿਰਧਾਰਤ ਸਮੇਂ ਦੇ ਬਾਅਦ ਗਿੱਲੀ ਫ਼ਸਲ ਦੀ ਕਟਾਈ ਕਰਨਗੇ ਤਾਂ ਉਨ੍ਹਾਂ ਦੀ ਕੰਬਾਇਨ ਜ਼ਬਤ ਕਰ ਲਈ ਜਾਵੇਗੀ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਖੇਤ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪਲੀਤ ਹੁੰਦਾ ਹੈ, ਉਥੇ ਹੀ ਖੇਤ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਸਮੇਤ ਡੀ.ਐਫ.ਐਸ.ਸੀ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ।

Advertisement
Advertisement
Advertisement
Advertisement
Scroll to Top