Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 9:25 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 September, 2025, 04:54 PM

ਪਟਿਆਲਾ –  ਪੰਜਾਬ ਸਕੂਲ ਖੇਡਾਂ 2025-26 ਦਾ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰੀਨੇਟਰ ਸ੍ਰੀ ਦਲਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ, ਸ੍ਰੀ ਅਰਸ਼ਾਦ ਖਾਨ, ਸ੍ਰੀ ਅਰੁਣ ਕੁਮਾਰ, ਸ੍ਰੀ ਹਰਨੇਕ ਸਿੰਘ, ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸਟੇਡੀਅਮ ਸਾਹਿਬ ਨਗਰ ਥੇੜੀ ਪਟਿਆਲਾ ਵਿਖੇ ਕਰਵਾਇਆ ਗਿਆ।

ਇਸ ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਨੁਮਾਇੰਦਗੀ ਕੀਤੀ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ।

ਜ਼ਿਲ੍ਹਾ ਪੱਧਰੀ ਜੂਡੋ ਅੰਡਰ-14 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਬਲਜੋਤ ਕੌਰ ਪੁੱਤਰੀ ਜਗਵੰਤ ਸਿੰਘ ਨੇ -23 ਕਿਲੋ ਭਾਰ ਵਿੱਚ ਸਿਲਵਰ ਮੈਡਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਜੋਰਾ ਸਿੰਘ ਨੇ -32 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਜੂਡੋ ਅੰਡਰ-17 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਰਾਗਿਨੀ ਪੁੱਤਰੀ ਰਮੇਸ਼ ਕੁਮਾਰ ਨੇ -36 ਕਿਲੋ ਭਾਰ ਵਿੱਚ ਸਿਲਵਰ ਮੈਡਲ ਅਤੇ ਸਰਿਤਾ ਪੁੱਤਰੀ ਅਸੋਕ ਪਾਸਵਾਨ ਨੇ -57 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ ਹਾਸਲ ਕੀਤਾ।

ਜ਼ਿਲ੍ਹਾ ਪੱਧਰੀ ਜੂਡੋ ਅੰਡਰ-19 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਨੀਤੂ ਪੁੱਤਰੀ ਦੀਪਕ ਨੇ -44 ਕਿਲੋ ਭਾਰ ਵਿੱਚ ਬਰਾਊਂਜ ਮੈਡਲ ਹਾਸਲ ਕੀਤਾ। ਇਸ ਮੋਕੇ ਤੇ ਸ੍ਰੀ ਸ਼ਤੀਸ ਕੁਮਾਰ, ਸ੍ਰੀ ਸੁਰਜੀਤ ਸਿੰਘ ਵਾਲੀਆ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਮਲਕੀਤ ਸਿੰਘ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।



Scroll to Top