Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:25 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ

ਪਟਿਆਲਾ, 2 ਜਨਵਰੀ  : ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਵਿੱਚ 8 ਜਨਵਰੀ 2026 ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ| ਇਸ ਯੋਜਨਾ ਤਹਿਤ ਪਟਿਆਲਾ ਜਿਲ੍ਹੇ ਦੇ 56 ਪ੍ਰਾਈਵੇਟ ਤੇ 13 ਸਰਕਾਰੀ ਹਸਪਤਾਲਾਂ ਵਿੱਚ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ|

ਸਿਵਲ ਸਰਜਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੇ ਮੈਪਿੰਗ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸਰਲ ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਸਿਹਤ ਅਧਿਕਾਰੀਆ ਨੂੰ ਦਿੱਤੇ ਗਏ।

ਉਨ੍ਹਾਂ ਆਖਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਉੱਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ| ਇਸ ਯੋਜਨਾ ਦੀ ਤਫਸੀਲ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾæ ਜਸਵਿੰਦਰ ਸਿੰਘ ਨੇ ਆਖਿਆ ਕਿ ਇਸ ਯੋਜਨਾ ਤਹਿਤ ਕਾਰਡ ਬਨਵਾਉਣ ਲਈ ਵਿਅਕਤੀ ਦਾ ਪੰਜਾਬ ਦਾ ਵਾਸੀ ਹੋਣਾ ਜ਼ਰੂਰੀ ਹੈ| ਇਹ ਕਾਰਡ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਤੋਂ ਬਣਵਾਇਆ ਜਾ ਸਕਦਾ ਹੈ| ਰਜਿਸਟ੍ਰੇਸ਼ਨ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਨੂੰ ਰਿਹਾਇਸ਼ੀ ਸਰਟੀਫਿਕੇਟ ਵਜੋਂ ਲਾਜ਼ਮੀ ਬਣਾਇਆ ਗਿਆ ਹੈ| ਜਿਸ ਦਾ ਪਹਿਲਾਂ ਆਯੂਸ਼ਮਾਨ ਕਾਰਡ ਬਣਿਆ ਹੋਇਆ ਹੈ ਉਸ ਦਾ ਵੀ ਦੁਬਾਰਾ ਇਸ ਸਕੀਮ ਤਹਿਤ ਕਾਰਡ ਬਣਾਇਆ ਜਾਵੇਗਾ|

ਉਨ੍ਹਾਂ ਅੱਗੇ ਸਪਸ਼ਟ ਕਰਦਿਆਂ ਆਖਿਆ ਕਿ ਯੋਜਨਾ ਦਾ ਲਾਭ ਉਠਾਉਣ ਲਈ ਹਰ ਯੋਗ ਵਿਅਕਤੀ ਦਾ ਵੱਖੋ ਵੱਖਰਾ ਕਾਰਡ ਬਨਵਾਉਣਾ ਜ਼ਰੂਰੀ ਹੋਵੇਗਾ| ਇੱਕ ਪਰਿਵਾਰ ਦੇ ਸਾਰੇ ਜੀਆਂ ਦਾ ਵੱਖਰਾ ਕਾਰਡ ਬਣੇਗਾ| 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕਾਰਡ ਬਨਵਾਉਣ ਸਮੇਂ ਅਧਾਰ ਕਾਰਡ ਤੇ ਵੋਟਰ ਕਾਰਡ ਨਾਲ ਲਿਆਉਣਾ ਜ਼ਰੂਰੀ ਹੋਵੇਗਾ ਜਦਕਿ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਅਧਾਰ ਕਾਰਡ ਦੇ ਨਾਲ ਜਨਮ ਪ੍ਰਮਾਣ ਪੱਤਰ ਵੀ ਪੇਸ਼ ਕਰਨਾ ਹੋਵੇਗਾ| ਉਨ੍ਹਾਂ ਆਖਿਆ ਕਿ ਜਿਲ੍ਹੇ ਦੀ ਲੱਗਭਗ 20 ਲੱਖ ਆਬਾਦੀ ਹੈ, ਜਿਸ ਵਿੱਚ 984 ਪਿੰਡ ਤੇ 215 ਵਾਰਡ ਸ਼ਾਮਲ ਹਨ| ਸਾਰੀ ਆਬਾਦੀ ਦੇ ਕਾਰਡ ਬਨਵਾਉਣ ਲਈ 742 ਕਾਮਨ ਸਰਵਿਸ ਸੈਂਟਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ|
ਡੀਐਮਸੀ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ, ਕਾਊਂਸਲਰਾਂ, ਨੰਬਰਦਾਰਾਂ, ਐਸਐਮਓਜ਼, ਮੈਡੀਕਲ ਅਫਸਰਾਂ, ਏਐਨਐਮਜ਼, ਮੇਲ ਵਰਕਰਜ਼, ਆਸ਼ਾ ਵਰਕਰਾਂ ਤੇ ਗੈਰ ਸਰਕਾਰੀ ਸੰਗਠਨਾਂ ਦੇ ਨਾਲ ਨਾਲ ਸਥਾਨਕ ਸਿਆਸੀ ਲੀਡਰਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਜਾਵੇਗਾ|

Advertisement
Advertisement
Advertisement
Advertisement
Scroll to Top