Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:24 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ

ਪਟਿਆਲਾ, 2 ਜਨਵਰੀ : ਪਟਿਆਲਾ ਵਿਖੇ ਹਰ ਵਰ੍ਹੇ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ਼ ਫੈਸਟੀਵਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਬਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹੋਈ ਇੱਕ ਬੈਠਕ ਦੌਰਾਨ ਨੋਡਲ ਅਧਿਕਾਰੀਆਂ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ, ਏਅਰੋ ਮਾਡਲਿੰਗ, ਸ਼ਾਸਤਰੀ ਸੰਗੀਤ, ਕਵੀ ਦਰਬਾਰ, ਫੂਡ ਐਂਡ ਫਲਾਵਰ ਸ਼ੋਅ, ਹੈਰੀਟੇਜ ਵਾਕ, ਡਾਗ ਸ਼ੋਅ, ਪੌਪ ਸ਼ੋਅ ਤੇ ਪੰਜਾਬ ਸਖੀ ਸ਼ਕਤੀ ਤੇ ਕਰਾਫ਼ਟ ਮੇਲੇ ਲਈ ਜਿੰਮੇਵਾਰੀਆਂ ਸੌਂਪੀਆਂ ਗਈਆਂ।

ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਫਰਵਰੀ ਮਹੀਨੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਨੇਇਸ ਫੈਸਟੀਵਲ ਦੇ ਸਾਰੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਮੁੱਚੇ ਪ੍ਰਬੰਧ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨੇਪਰੇ ਚਾੜ੍ਹੇ ਜਾਣ ਦੀਆਂ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਨੋਡਲ ਅਧਿਕਾਰੀ ਹੈਰੀਟੇਜ ਫੈਸਟੀਵਲ ਦੀ ਬਰੀਕੀ ਨਾਲ ਯੋਜਨਾਬੰਦੀ ਕਰਨ।

ਇਸ ਮੀਟਿੰਗ ‘ਚਏ.ਡੀ.ਸੀ (ਜ) ਸਿਮਰਪ੍ਰੀਤ ਕੌਰ, ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ, ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਐਸ.ਡੀ.ਐਮ. ਨਾਭਾ ਕੰਨੂ ਗਰਗ, ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ, ਐਸ.ਡੀ.ਐਮ ਸਮਾਣਾ ਰਿਚਾ ਗੋਇਲ, ਐਨ.ਜੈਡ.ਸੀ.ਸੀ ਤੋਂ ਰਵਿੰਦਰ ਸ਼ਰਮਾ, ਕੈਪਟਨ ਹਰਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ‘ਚ ਵੱਡੀ ਗਿਣਤੀ ਦਰਸ਼ਕ ਪੁੱਜਣਗੇ। ਉਨ੍ਹਾਂ ਦੱਸਿਆ ਕਿ ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸੈਰ ਸਪਾਟਾ ਵਿਭਾਗ ਦੇ ਰਾਹੀਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਮੇਲੇ ਦਾ ਅਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ ਦੇ ਅਖੀਰ ‘ਚ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਮੇਲੇ ਅਤੇ ਕਰਾਫ਼ਟ ਮੇਲੇ ਤੱਕ ਚੱਲਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤਫਰਵਰੀ ਮਹੀਨੇ ਦੇ ਦੂਜੇ ਹਫ਼ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਨਾਲ ਹੋ ਜਾਵੇਗੀ।

Advertisement
Advertisement
Advertisement
Advertisement
Scroll to Top