Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ

ਪਟਿਆਲਾ, 3 ਜਨਵਰੀ – ਪਟਿਆਲਾ ਨਗਰ ਨਿਗਮ ਵਿੱਚ ਪੁਰਾਣੇ ਵਿਕਾਸ ਕੰਮਾਂ ਨਾਲ ਸਬੰਧਿਤ ਫਾਈਲਾਂ ਅਤੇ ਮਾਪ-ਕਿਤਾਬ ਰਜਿਸਟਰ (ਐਮਬੀ) ਨਾ ਮਿਲਣ ਦਾ ਮਾਮਲਾ ਇੱਕ ਵਾਰ ਫਿਰ ਤੇਜੀ ਨਾਲ ਕਮਾਨ ਫੜਦਾ ਨਜ਼ਰ ਆ ਰਿਹਾ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਪੁਰਾਣੇ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਐਮਬੀ ਮੰਗੇ ਜਾਣ ਦੇ ਬਾਵਜੂਦ ਅਜੇ ਤੱਕ ਇਹ ਰਿਕਾਰਡ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਾਰਨ ਸ਼ੱਕ ਹੋਰ ਗਹਿਰਾ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਸਬੰਧੀ ਠੇਕੇਦਾਰਾਂ ਅਤੇ ਕੁਝ ਅਧਿਕਾਰੀਆਂ ਵੱਲੋਂ ਆਨਾਕਾਨੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਮੇਅਰ ਵੱਲੋਂ ਕਈ ਵਾਰ ਲਿਖਤੀ ਅਤੇ ਮੌਖਿਕ ਤੌਰ ’ਤੇ ਐਮਬੀ ਸੰਬੰਧਿਤ ਫਾਈਲਾਂ ਮੰਗੀਆਂ ਗਈਆਂ, ਪਰ ਹੈਰਾਨੀ ਦੀ ਗੱਲ ਹੈ ਕਿ ਹਫ਼ਤਿਆਂ ਬੀਤ ਜਾਣ ਦੇ ਬਾਵਜੂਦ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਇਸ ਹਾਲਾਤ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕਿਤੇ ਨਗਰ ਨਿਗਮ ਵਿੱਚ ਹੋਏ ਪੁਰਾਣੇ ਵਿਕਾਸ ਕੰਮਾਂ ਵਿੱਚ ਗੜਬੜਾਂ ਨੂੰ ਲੁਕਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ। ਦੱਸ ਦੇਈਏ ਕਿ ਐਮਬੀ ਸਾਹਮਣੇ ਆਉਣ ਨਾਲ ਕਰੋੜਾਂ ਰੁਪਏ ਦੇ ਕੰਮਾਂ ਵਿੱਚ ਵੱਡੇ ਘਪਲੇ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਦੂਜੇ ਪਾਸੇ, ਇਨ੍ਹਾਂ ਅਧਿਕਾਰੀਆਂ ਵੱਲੋਂ ਵੀ ਇਸ ਮਾਮਲੇ ਵਿੱਚ ਸਹਿਯੋਗ ਨਾ ਦੇਣ ਕਾਰਨ ਮੇਅਰ ਦੀ ਚਿੰਤਾ ਹੋਰ ਵੱਧ ਗਈ ਹੈ।
ਮੇਅਰ ਕੁੰਦਨ ਗੋਗੀਆ ਨੇ ਇਸ ਮਾਮਲੇ ਬਾਰੇ ਸਪਸ਼ਟ ਕੀਤਾ ਕਿ ਜੇਕਰ ਜਲਦੀ ਹੀ ਮੰਗਿਆ ਗਿਆ ਰਿਕਾਰਡ ਉਪਲਬਧ ਨਾ ਕਰਵਾਇਆ ਗਿਆ ਤਾਂ ਉਹ ਮੁੜ ਤੋਂ ਵਿਜੀਲੈਂਸ ਵਿਭਾਗ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਕਰੱਪਸ਼ਨ ਮੁਕਤ ਬਣਾਉਣ ਲਈ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੇਅਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਦੇ ਟੈਕਸ ਦੇ ਪੈਸਿਆਂ ਨਾਲ ਚੱਲਦਾ ਹੈ ਅਤੇ ਹਰ ਪੈਸੇ ਦਾ ਹਿਸਾਬ ਹੋਣਾ ਲਾਜ਼ਮੀ ਹੈ। ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਰਿਕਾਰਡ ਛੁਪਾ ਕੇ ਜਾਂ ਆਨਾਗਾਨੀ ਕਰਕੇ ਜਾਂਚ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਕਾਨੂੰਨਨ ਅਪਰਾਧ ਹੈ ਅਤੇ ਇਸ ’ਤੇ ਸਖ਼ਤ ਕਾਰਵਾਈ ਹੋਵੇਗੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਦੇ ਵਿਕਾਸ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
Advertisement
Advertisement
Advertisement
Advertisement
Scroll to Top