Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ 'ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 27 August, 2023, 06:19 PM

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ‘ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ‘ਖੇਡਾਂ ਵਤਨ ਪੰਜਾਬ ਦੀਆਂ’ ਕਰ ਰਹੀਆਂ ਨੇ ਪੂਰਾ

-‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 1 ‘ਚ ਪਟਿਆਲਾ ਜ਼ਿਲ੍ਹਾ ਰਿਹਾ ਸੀ ਓਵਰ ਆਲ ਚੈਂਪੀਅਨ, ਕਰੀਬ 10 ਹਜ਼ਾਰ ਖਿਡਾਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਕੀਤਾ ਸਨਮਾਨਿਤ

-ਬੱਚੇ, ਨੌਜਵਾਨ, ਬਜ਼ੁਰਗ ਖੇਡਾਂ ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ : ਜੌੜਾਮਾਜਰਾ

ਪਟਿਆਲਾ, 27 ਅਗਸਤ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਕੀਤਾ ਹੈ। ਉਹ ਅੱਜ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਪਟਿਆਲਾ ਪੁੱਜੀ ਮਸ਼ਾਲ ਦਾ ਸਵਾਗਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਪੁੱਜੇ ਹੋਏ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 1 ਵਿੱਚ ਪਟਿਆਲਾ ਜ਼ਿਲ੍ਹਾ ਓਵਰ ਆਲ ਚੈਂਪੀਅਨ ਰਿਹਾ ਸੀ ਅਤੇ ਇਸ ਵਾਰ ਵੀ ਖਿਡਾਰੀਆਂ ਦਾ ਜੋਸ਼ ਦੇਖਦਿਆਂ ਹੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਕਰੀਬ 10 ਹਜ਼ਾਰ ਖਿਡਾਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਸੀ।
ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਵਾਸੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 2 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਬਠਿੰਡਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ।
ਉਨ੍ਹਾਂ ਸੂਬਾ ਵਾਸੀਆਂ ਨੂੰ ਆਪਣੀ ਰਜਿਸਟਰੇਸ਼ਨ https://www.khedanwatanpunjabdia.com/ ‘ਤੇ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਦਾ ਹਿੱਸਾ ਬਣਨ ਲਈ ਸੂਬਾ ਵਾਸੀ ਵੱਧ ਤੋਂ ਵੱਧ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਭਾਗ ਲੈਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਵੀਰਪਾਲ ਕੌਰ ਚਹਿਲ, ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਹਰਸ਼ਪਾਲ ਸਿੰਘ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।
ਕੈਪਸ਼ਨ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 2 ਦੀ ਮਸ਼ਾਲ ਦਾ ਪਟਿਆਲਾ ਪੁੱਜਣ ‘ਤੇ ਸਵਾਗਤ ਕਰਦੇ ਹੋਏ।



Scroll to Top