Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ

ਸਮਾਣਾ, 3 ਜਨਵਰੀ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲਾਭਪਾਤਰੀ ਨੂੰ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਨੇ ਲਾਭਪਾਤਰੀਆਂ ਨੂੰ ਨਵੇਂ ਸਾਲ ਤੇ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਸਹਾਇਤਾ ਮਿਲਣ ਦੀ ਵੀ ਵਧਾਈ ਦਿਤੀ।

ਹਲਕਾ ਵਿਧਾਇਕ ਨੇ ਦੱਸਿਆ ਕਿ ਇਕੱਲੇ ਹਲਕਾ ਸਮਾਣਾ ਅੰਦਰ 1000 ਦੇ ਕਰੀਬ ਲੋੜਵੰਦਾਂ ਨੂੰ ਆਪਣੇ ਮਕਾਨ ਬਣਾਉਣ ਲਈ ਸਹਾਇਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਲੋੜਵੰਦ ‌‌ਵਿਅਕਤੀ ਲਈ ਸਿਰ ਦੀ ਛੱਤ ਮਿਲ ਜਾਵੇ ਤਾਂ ਉਸ ਲਈ ਬਹੁਤ ਵੱਡੀ ਸਹਾਇਤਾ ਹੋ ਜਾਂਦੀ ਹੈ ਅਤੇ ਇਹ ਕਾਰਜ ਕਰਕੇ ਪੰਜਾਬ ਸਰਕਾਰ ਨੇ ਲੋੜਵੰਦਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕਿਸੇ ਸਿਫ਼ਾਰਸ਼ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਕਾਰਜ ਬਿਨ੍ਹਾਂ ਕਿਸੇ ਵਿਤਕਰੇ ਦੇ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦਾ ਲਾਭ ਦੇਣ ਦੇ ਕੀਤੇ ਗਏ ਫੈਸਲੇ ਨੂੰ ਲੋਕ ਪੱਖੀ ਤੇ ਅਹਿਮ ਫੈਸਲਾ ਦੱਸਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਦਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ  65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਦੇਵ ਸਿੰਘ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕੌਂਸਲਰ ਸਹਿਬਾਨ ਸਮੇਤ ਗੋਪਾਲ ਕ੍ਰਿਸ਼ਨ, ਸ਼ੰਕਰ ਜਿੰਦਲ, ਦੀਪਕ ਵਧਵਾ, ਰਣਜੀਤ ਸਿੰਘ ਰਾਣਾ ਮਿਆਲਾ, ਸੁਨੈਨਾ ਮਿੱਤਲ, ਰਾਜ ਕੁਮਾਰ, ਵਿਸ਼ਾਲ ਜਿੰਦਲ, ਸੰਦੀਪ ਲੂੰਬਾ, ਸੰਜੇ ਮੰਤਰੀ, ਸੰਜੇ ਸਾਹਨੀ, ਅਨਿਲ ਗੋਇਲ, ਵਿਕਾਸ ਵਰਮਾ, ਸੁਰਜੀਤ ਦਹੀਆ, ਪਾਰਸ ਸ਼ਰਮਾ, ਅਮਿਤ ਧਾਲੀਵਾਲ, ਰਵਿੰਦਰ ਸੋਹਲ, ਰਵੀ ਰੰਧਾਵਾ, ਰੰਮੀ ਸ਼ਰਮਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top