Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:39 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਹੁਕਮ ਨਾ ਮੰਨੇ ਤਾਂ ਮਾਦੁਰੋ ਤੋਂ ਵੀ ਬੁਰਾ ਅੰਜਾਮ ਹੋਵੇਗਾ : ਟਰੰਪ

ਅਮਰੀਕੀ ਹੁਕਮ ਨਾ ਮੰਨੇ ਤਾਂ ਮਾਦੁਰੋ ਤੋਂ ਵੀ ਬੁਰਾ ਅੰਜਾਮ ਹੋਵੇਗਾ : ਟਰੰਪ

ਅਮਰੀਕਾ, 5 ਜਨਵਰੀ : ਵੈਨੇਜੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਹਿਰਾਸਤ ਵਿਚ ਲੈਣ ਤੋ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿਤੀ ਹੈ। ਉਨਾ ਕਿਹਾਕਿ ਜੇਕਰ ਉਨਾ ਅਮਰੀਕੀ ਹੁਕਮ ਨਾ ਮੰਨੇ ਤਾਂ ਉਨਾ ਦਾ ਮਾਦੁਰੋ ਤੋਵੀ ਮਾੜਾ ਹਾਲ ਹੋਵੇਗਾ।
ਦਸ ਦਈਏ ਕਿ ਇਸ ਬਿਆਨ ਤੋਂ ਕੁਝ ਹੀ ਘੰਟਿਆਂ ਬਾਅਦ ਡੈਲਸੀ ਰੌਡਰਿਗਜ਼ ਨੇ ਟੈਲੀਵਿਜ਼ਨ ਰਾਹੀਂ ਦੇਸ਼ ਨੂੰ ਸੰਬੋਧਨ ਕਰਦਿਆਂ ਸਾਫ਼ ਕੀਤਾ ਕਿ ਵੈਨੇਜ਼ੁਏਲਾ ਦੇ ਕਾਨੂੰਨੀ ਰਾਸ਼ਟਰਪਤੀ ਨਿਕੋਲਸ ਮਾਦੁਰੋ ਹੀ ਹਨ। ਉਨ੍ਹਾਂ ਅਮਰੀਕਾ ਵੱਲੋਂ ਮਾਦੁਰੋ ਨੂੰ ਗ੍ਰਿਫ਼ਤਾਰ ਕਰਨ ਜਾਂ ਹਟਾਉਣ ਦੀ ਕਿਸੇ ਵੀ ਕੋਸ਼ਿਸ਼ ਦੀ ਕੜੀ ਨਿੰਦਾ ਵੀ ਕੀਤੀ।

ਇਸ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਵੈਨੇਜ਼ੁਏਲਾ ਅਤੇ ਅਮਰੀਕਾ ਦੇ ਰਿਸ਼ਤਿਆਂ ਵਿੱਚ ਤਣਾਅ ਹੋਰ ਵਧਣ ਦੇ ਆਸਾਰ ਬਣ ਗਏ ਹਨ। ਟਰੰਪ ਨੇ ਦਾਅਵਾ ਕੀਤਾ ਸੀ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਡੈਲਸੀ ਰੌਡਰਿਗਜ਼ ਵਿਚਕਾਰ ਗੱਲਬਾਤ ਹੋਈ ਹੈ, ਜਿਸ ਦੌਰਾਨ ਡੈਲਸੀ ਨੇ ਵੈਨੇਜ਼ੁਏਲਾ ਦੇ ਲੋਕਾਂ ਦੀ ਆਰਥਿਕ ਅਤੇ ਸਮਾਜਿਕ ਹਾਲਤ ਸੁਧਾਰਨ ਲਈ ਅਮਰੀਕਾ ਦੇ ਰੋਡਮੈਪ ਅਨੁਸਾਰ ਕੰਮ ਕਰਨ ਦੀ ਸਹਿਮਤੀ ਜਤਾਈ ਸੀ।

 

 

Advertisement
Advertisement
Advertisement
Advertisement
Scroll to Top