Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਦੋਵੇ ਕਾਬੂ

ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਦੋਵੇ ਕਾਬੂ

ਅਮ੍ਰਿਤਸਰ, 5 ਜਨਵਰੀ : ਅੱਜ ਬਦਮਾਸ਼ਾਂ ਅਤੇ ਪੰਜਾਬ ਪੁਲਸ ਦੀਆਂ ਟੀਮਾਂ ਵਿਚਾਲੇ ਮੁਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਐਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਸਾਂਝੀ ਕਾਰਵਾਈ ਦੌਰਾਨ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਪੈਂਦੇ ਕਸਬਾ ਖਡੂਰ ਸਾਹਿਬ ਨੇੜੇ ਮੋਟਰਸਾਈਕਲ ਸਵਾਰ ਦੋ ਸ਼ੱਕੀ ਬਦਮਾਸ਼ਾਂ ਨਾਲ ਮੁੱਠਭੇੜ ਹੋ ਗਈ। ਪੁਲਿਸ ਵੱਲੋਂ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦੋਵਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ।

ਅਧਿਕਾਰੀਆਂ ਨੇਦਸਿਆ ਕਿ ਅੱਜ ਪੁਲਿਸ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਇਲਾਕੇ ਵਿੱਚ ਮੌਜੂਦ ਹਨ। ਇਸ ‘ਤੇ ਨਾਕੇਬੰਦੀ ਕਰਕੇ ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ ਪਿਸਟਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਦੋਵੇਂ ਬਦਮਾਸ਼ਾਂ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਵਿਭਾਗ ਵਲੋ ਅਗਲੇਰੀ ਕਾਰਵਾਈ ਜਾਰੀ ਹੈ।

Scroll to Top