Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਅੰਕਿਤਾ ਭੰਡਾਰੀ ਕੇਸ : ਭਾਜਪਾ ਆਗੂ ਦੁਸ਼ਯੰਤ ਗੌਤਮ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ

ਅੰਕਿਤਾ ਭੰਡਾਰੀ ਕੇਸ : ਭਾਜਪਾ ਆਗੂ ਦੁਸ਼ਯੰਤ ਗੌਤਮ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ

ਦਿੱਲੀ, 6 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਉਤਰਾਖੰਡ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਅੰਕਿਤਾ ਭੰਡਾਰੀ ਕਤਲ ਮਾਮਲੇ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਇਆ ਹੈ। ਉਨਾ ਆਪਣੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਦੁਸ਼ਯੰਤ ਗੌਤਮ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਜਲਦ ਸੁਣਵਾਈ ਕੀਤੀ ਜਾਵੇ। ਦਸਤਾਵੇਜ਼ਾਂ ਵਿੱਚ ਅਦਾਕਾਰਾ ਉਰਮਿਲਾ ਸਨਾਵਰ ਸਮੇਤ ਕਈ ਰਾਜਨੀਤਿਕ ਅਤੇ ਪਾਰਟੀ ਸਬੰਧਤ ਹਸਤੀਆਂ ਨੂੰ ਧਿਰ ਬਣਾਇਆ ਗਿਆ ਹੈ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਅਦਾਕਾਰਾ ਉਰਮਿਲਾ ਸਨਾਵਰ ਅਤੇ ਭਾਜਪਾ ਦੇ ਸਾਬਕਾ ਵਿਧਾਇਕ ਸੁਰੇਸ਼ ਰਾਠੌਰ ਸਮੇਤ ਕੁੱਲ 11 ਧਿਰਾਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਪਟੀਸ਼ਨ ਵਿੱਚ ਕੇਸ ਨਾਲ ਜੁੜੇ ਸਮੇਂ ਦੌਰਾਨ ਦੁਸ਼ਯੰਤ ਗੌਤਮ ਦੀ ਮੌਜੂਦਗੀ ਦੇ ਵੇਰਵੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਮੁਤਾਬਕ ਗੌਤਮ 10, 13, 14 ਅਤੇ 15 ਸਤੰਬਰ 2022 ਨੂੰ ਨਵੀਂ ਦਿੱਲੀ ਵਿੱਚ ਸਨ, 16 ਸਤੰਬਰ ਨੂੰ ਉੱਤਰ ਪ੍ਰਦੇਸ਼ ਵਿੱਚ ਰਹੇ, 17 ਅਤੇ 18 ਸਤੰਬਰ ਨੂੰ ਮੁੜ ਦਿੱਲੀ ਆ ਗਏ, 19 ਸਤੰਬਰ ਨੂੰ ਉੜੀਸਾ ਵਿੱਚ ਮੌਜੂਦ ਰਹੇ ਅਤੇ 20 ਸਤੰਬਰ ਨੂੰ ਵਾਪਸ ਦਿੱਲੀ ਪਰਤ ਆਏ। ਲਗਭਗ 250 ਪੰਨਿਆਂ ਦੀ ਇਹ ਪਟੀਸ਼ਨ ਦਿੱਲੀ ਹਾਈ ਕੋਰਟ ਦੇ ਵਕੀਲ ਸਿਮਰਨ ਬਰਾੜ ਅਤੇ ਨੀਲਮਣੀ ਗੁਹਾ ਰਾਹੀਂ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਉਨਾ ਜਲਦ ਕਰਨ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top