Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:09 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ

ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ

ਪਟਿਆਲਾ, 30 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਨਵੇਂ ਸਾਲ 2026 ਦਾ ਦੀਵਾਰ ਕੈਲੰਡਰ ਰਿਲੀਜ਼ ਕਰ ਦਿੱਤਾ ਗਿਆ ਹੈ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਬਾਰੇ ਅਗਾਊਂ ਵਿਉਂਤਬੰਦੀ ਕਰਨ ਹਿਤ ਕੈਲੰਡਰ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਸਮੇਂ ਸਿਰ ਕੈਲੰਡਰ ਉਪਲਬਧ ਹੋਣਾ ਆਪਣੇ ਆਪ ਵਿੱਚ ਮਾਇਨੇ ਰਖਦਾ ਹੈ।
ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਨਵੇਂ ਸਾਲ ਦੀ ਆਮਦ ਉੱਤੇ ਸਮੇਂ ਸਿਰ ਯੂਨੀਵਰਸਿਟੀ ਦੇ ਕੈਲੰਡਰ ਦਾ ਤਿਆਰ ਹੋ ਜਾਣਾ ਸ਼ੁਭ ਖ਼ਬਰ ਹੈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ, ਪ੍ਰੋਫ਼ੈਸਰ ਇੰਚਾਰਜ ਵਿੱਤ ਪ੍ਰੋ. ਬੀ.ਬੀ. ਸਿੰਗਲਾ, ਨਿਗਰਾਨ ਪਬਲੀਕੇਸ਼ਨ ਬਿਊਰੋ ਗੁਰਜੰਟ ਸਿੰਘ ਤੇ ਪਬਲੀਕੇਸ਼ਨ ਬਿਊਰੋ ਦਾ ਸਮੂਹ ਅਮਲਾ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਹਰ ਸਾਲ ਵਾਂਗ ਯੂਨੀਵਰਸਿਟੀ ਦੇ ਸਾਰੇ ਕਰਮਚਾਰੀਆਂ ਨੂੰ ਇਹ ਕੈਲੰਡਰ ਮੁਹੱਈਆ ਕਰਵਾਇਆ ਜਾਵੇਗਾ। ਕਰਮਚਾਰੀਆਂ ਤੋਂ ਇਲਾਵਾ ਜੇਕਰ ਕੋਈ ਹੋਰ ਵਿਅਕਤੀ ਵੀ ਕੈਲੰਡਰ ਖਰੀਦਣ ਦਾ ਇੱਛੁਕ ਹੋਵੇ ਤਾਂ ਉਹ ਪਬਲੀਕੇਸ਼ਨ ਬਿਊਰੋ ਦੇ ਦਫ਼ਤਰ ਜਾਂ ਗੋਲ ਮਾਰਕੀਟ ਸਥਿਤ ‘ਕਿਤਾਬ-ਘਰ’ ਤੋਂ ਖਰੀਦ ਸਕਦਾ ਹੈ।
Advertisement
Advertisement
Advertisement
Advertisement
Scroll to Top