Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:47 am

+91 90915 01313 , +91 90916 01313

punjabbanni@gmail.com
punjabbani@yahoo.com

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ

ਪਟਿਆਲਾ, 1 ਜਨਵਰੀ – ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ‘ਆਓ ਪਟਿਆਲਾ ਕੋ ਦੇਂ ਹਰਿਆਲੀ ਕਾ ਉਪਹਾਰ’ ਨਾਅਰੇ ਤਹਿਤ ਚਲਾਈ ਜਾ ਰਹੀ ਪੌਦੇ ਲਗਾਉਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਰਕਟ ਹਾਊਸ ਦੇ ਸਾਹਮਣੇ ਗੋਲ ਚੱਕਰ ਵਿਖੇ ਪੌਦੇ ਲਗਾਏ ਗਏ। ਇਸ ਸਮਾਗਮ ਵਿੱਚ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਕਲੱਬ ਦੇ ਇਸ ਕੰਮ ਦੀ ਸਲਾਘਾ ਕੀਤੀ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੌਦੇ ਮਨੁੱਖੀ ਜੀਵਨ ਲਈ ਆਕਸੀਜ਼ਨ ਦਾ ਮੁੱਖ ਸਰੋਤ ਹਨ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਇਹੋ ਜਿਹੀਆਂ ਮੁਹਿੰਮਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਸ਼ਹਿਰ ਦੀਆਂ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਕਾਰਜ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜਨਮਦਿਨ ਜਾਂ ਕਿਸੇ ਖਾਸ ਮੌਕੇ ’ਤੇ ਘੱਟੋ-ਘੱਟ ਇੱਕ ਪੌਦਾ ਲਗਾਉਣਾ ਚਾਹੀਦਾ ਹੈ, ਤਾਂ ਜੋ ਭਵਿੱਖੀ ਪੀੜ੍ਹੀ ਲਈ ਸਾਫ ਅਤੇ ਸਿਹਤਮੰਦ ਵਾਤਾਵਰਣ ਤਿਆਰ ਕੀਤਾ ਜਾ ਸਕੇ।

ਕਲੱਬ ਦੇ ਪ੍ਰਧਾਨ ਗੁਲਾਬ ਰਾਏ ਗਰਗ ਅਤੇ ਜਨਰਲ ਸਕੱਤਰ ਕੁਮਾਰ ਨੇ ਦੱਸਿਆ ਕਿ ਕਲੱਬ ਵੱਲੋਂ ਪਟਿਆਲਾ ਨੂੰ ਸੁੰਦਰ ਅਤੇ ਸਾਫ-ਸੁਥਰਾ ਬਣਾਉਣ ਦੇ ਉਦੇਸ਼ ਨਾਲ ਛਾਂਦਾਰ ਅਤੇ ਫਲਦਾਰ ਪੌਦੇ ਲਗਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਅਧੀਨ ਵੀਰ ਹਕੀਕਤ ਰਾਏ ਪਾਰਕ, ਪੁਰਾਣਾ ਬੱਸ ਸਟੈਂਡ, ਰੇਲਵੇ ਪੁਲਸ ਕਾਲੋਨੀ, ਰੇਲਵੇ ਸਟੇਸ਼ਨ, ਇਨਵਾਇਰਮੈਂਟ ਪਾਰਕ ਪਾਸੀ ਰੋਡ, ਐਸ. ਐਸ. ਟੀ. ਨਗਰ ਪਾਰਕ, ਐਸ. ਡੀ. ਭਵਨ ਰਾਜਪੁਰਾ ਰੋਡ ਅਤੇ ਸ੍ਰੀ ਹਨੂੰਮਾਨ ਮੰਦਿਰ ਸਮੇਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਕਲੱਬ ਵੱਲੋਂ ਸੈਂਕੜਿਆਂ ਪੌਦੇ ਲਗਾਏ ਜਾ ਚੁੱਕੇ ਹਨ। ਅਗਲੇ ਹਫ਼ਤਿਆਂ ਵਿੱਚ ਹੋਰ ਕਈ ਸਥਾਨਾਂ ’ਤੇ ਵੀ ਪੌਦੇ ਲਗਾਏ ਜਾਣਗੇ।

ਇਸ ਮੌਕੇ ਕਲੱਬ ਵੱਲੋਂ ਮੇਅਰ ਕੁੰਦਨ ਗੋਗੀਆ ਨੂੰ ਤੁਲਸੀ ਦਾ ਪੌਦਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਂਗਾ, ਆਰ. ਕੇ. ਗਾਂਧੀ, ਰਣਜੀਤ ਟੱਕਰ, ਅਸ਼ੋਕ ਕੁਮਾਰ, ਰਾਜਨ ਸਿੰਗਲਾ, ਮੁਕੇਸ਼ ਗੁਪਤਾ, ਪ੍ਰਵੀਨ ਬਜਾਜ, ਪਵਨ ਬਾਂਸਲ, ਗੁਰਮੀਤ ਸਿੰਘ ਨਿੱਕਾ, ਬਲਜਿੰਦਰ ਆਦਿ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top