Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ 

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ 

ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ  ਮੁਬਾਰਕਬਾਦ ਦਿੱਤੀ ਗਈ।
ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ ਦੀ ਅਗਵਾਈ ਹੇਠ ਇਕੱਤਰ ਹੋਏ ਕਰਮਚਾਰੀਆਂ ਨੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਨੂੰ ਯੂਨੀਵਰਸਿਟੀ ਦੀ ਭਲਾਈ ਦੇ ਕੰਮਾਂ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਵਚਨਬੱਧਤਾ ਨੂੰ ਦੁਹਰਾਇਆ ਗਿਆ। ਵਾਇਸ ਚਾਂਸਲਰ ਵਲੋਂ ਪਹੁੰਚੇ ਸਾਰੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਯੂਨੀਵਰਸਿਟੀ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਭਵਿੱਖ ਵਿੱਚ ਯੂਨੀਵਰਸਿਟੀ ਦੀ ਚੜ੍ਹਦੀ ਕਲਾ ਲਈ ਅੱਗੇ ਆ ਕੇ ਆਪਣਾਂ ਫਰਜ਼ ਨਿਭਾਉਣ ਦੀ ਗੱਲ ਕੀਤੀ।
ਆਉਣ ਵਾਲੇ ਦਿਨਾਂ ਵਿੱਚ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵਾਇਸ ਚਾਂਸਲਰ ਵਲੋਂ ਦਿੱਤਾ ਗਿਆ।ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰਪਾਲ ਸਿੰਘ, ਕੰਟਰੋਲਰ ਪ੍ਰੀਖਿਆਵਾਂ ਮੁਨੀਸ਼ ਕਪੂਰ, ਐਸ ਐਮ ਓ, ਵਿੱਤ ਅਫਸਰ ਬੀ ਬੀ ਸਿੰਗਲਾ, ਡਾਕਟਰ ਭੀਮ ਇੰਦਰ, ਪ੍ਰਕਾਸ਼ ਧਾਲੀਵਾਲ, ਅਮਰਜੀਤ ਕੌਰ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਮੁਹੰਮਦ ਜ਼ਹੀਰ,ਕਾਲਾ ਪ੍ਰਧਾਨ,ਪਰਵਿੰਦਰ ਕੌਰ, ਗੁਰਜੀਤ ਕੌਰ, ਕ੍ਰਿਪਾਲ ਸਿੰਘ, ਪੁਸ਼ਪਿੰਦਰ ਸਿੰਘ, ਗੋਰਵ ਵਰਮਾ, ਸ਼ੋਂਕੀ ਖਾਨ, ਗੁਰਿੰਦਰ ਸਿੰਘ ਜਲਾਲਾਬਾਦ, ਜਗਤਾਰ ਸਿੰਘ, ਗੁਰਪਿਆਰ ਸਿੰਘ, ਕਰਨੈਲ ਸਿੰਘ ਆਦਿ ਕਰਮਚਾਰੀ ਮੌਜੂਦ ਸਨ।
Scroll to Top