Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:34 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ- ਮੇਅਰ

ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ- ਮੇਅਰ

ਪਟਿਆਲਾ, 1 ਜਨਵਰੀ  — ਪਟਿਆਲਾ ਸ਼ਹਿਰ ਨੂੰ ਸਾਫ, ਸੁੰਦਰ ਅਤੇ ਮਨੁੱਖਤਾ ਦੀ ਮਿਸਾਲ ਬਣਾਉਣ ਲਈ ਨਗਰ ਨਿਗਮ ਵੱਲੋਂ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇ, ਇਸ ਦਿਸ਼ਾ ਵਿੱਚ ਮੇਅਰ ਕੁੰਦਨ ਗੋਗੀਆ ਨੇ ਸ਼ਹਿਰਵਾਸੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਕਈ ਲੋਕ ਗਰੀਬੀ, ਲਾਚਾਰੀ ਜਾਂ ਸਮਾਜਿਕ ਅਣਜਾਣਤਾ ਕਰਕੇ ਰਾਤਾਂ ਸੜਕਾਂ ’ਤੇ ਬਿਤਾਉਣ ਲਈ ਮਜਬੂਰ ਹਨ, ਜਿਸ ਕਾਰਨ ਨਾ ਕੇਵਲ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ, ਬਲਕਿ ਸਰਦੀ ਦੇ ਮੌਸਮ ਵਿੱਚ ਉਹਨਾਂ ਦੀ ਜਾਨ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ।
ਮੇਅਰ ਗੋਗੀਆ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ–ਵੱਖ ਹਿੱਸਿਆਂ ਵਿੱਚ ਸਹੂਲਤ ਦੇ ਨਾਲ ਲੈਸ ਰਹਿਣ ਬਸੇਰੇ ਚਲਾਏ ਜਾ ਰਹੇ ਹਨ, ਜਿੱਥੇ ਬਿਸਤਰੇ, ਦਿਨ-ਰਾਤ ਦਾ ਖਾਣਾ, ਗਰਮ ਕੱਪੜੇ, ਹੀਟਰ ਅਤੇ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਹੈ। ਪਰ ਜਾਣਕਾਰੀ ਦੀ ਕਮੀ ਕਾਰਨ ਕਈ ਲੋਕ ਇਨ੍ਹਾਂ ਸਹੂਲਤਾਂ ਤੋਂ ਬੇਖ਼ਬਰ ਰਹਿੰਦੇ ਹਨ ਅਤੇ ਸੜਕਾਂ ’ਤੇ ਹੀ ਰਹਿਣਾ ਚੁਣਦੇ ਹਨ, ਜਿਸ ਨਾਲ ਉਹਨਾਂ ਦੀ ਜਾਨ ਨੂੰ ਖ਼ਤਰਾ ਵਧ ਜਾਂਦਾ ਹੈ।
ਮੇਅਰ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸੜਕਾਂ ’ਤੇ ਰਾਤ ਬਿਤਾਉਂਦੇ ਲੋਕ ਦਿਖਣ, ਤਾਂ ਉਹ ਮਨੁੱਖਤਾ ਦੇ ਨਾਤੇ ਨਗਰ ਨਿਗਮ ਦੀ ਟੀਮ ਨੂੰ ਸੂਚਿਤ ਕਰਨ ਜਾਂ ਉਹਨਾਂ ਲੋਕਾਂ ਨੂੰ ਰਹਿਣ ਬਸੇਰਿਆਂ ਤੱਕ ਲਿਜਾਣ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਆਪ ਸੜਕਾਂ ’ਤੇ ਸੌਂਦੇ ਹਨ, ਉਹ ਵੀ ਆਪ ਮੁਹਾਰੇ ਹੋ ਕੇ ਨਿਗਮ ਵੱਲੋਂ ਬਣਾਏ ਰਹਿਣ ਬਸੇਰੇ ਤੱਕ ਜਾ ਕੇ ਰਹਿ ਸਕਦੇ ਹਨ ਤਾਂ ਜੋ ਸ਼ਹਿਰ ਦੀ ਸੁੰਦਰਤਾ ਵੀ ਬਣੀ ਰਹੇ ਅਤੇ ਕਿਸੇ ਦੀ ਜਾਨ ’ਤੇ ਠੰਢ ਦਾ ਖ਼ਤਰਾ ਨਾ ਆਵੇ।
ਮੇਅਰ ਗੋਗੀਆ ਨੇ ਕਿਹਾ, ਸ਼ਹਿਰ ਸਾਡਾ ਹੈ, ਜ਼ਿੰਮੇਵਾਰੀ ਵੀ ਸਾਡੀ ਹੈ। ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ। ਨਗਰ ਨਿਗਮ ਹਮੇਸ਼ਾ ਤਿਆਰ ਹੈ ਪਰ ਮਿਸ਼ਨ ਤਦ ਹੀ ਪੂਰਾ ਹੋਵੇਗਾ ਜਦ ਲੋਕ ਵੀ ਆਪਣੇ ਤੌਰ ’ਤੇ ਅੱਗੇ ਆਉਣ।
Advertisement
Advertisement
Advertisement
Advertisement
Scroll to Top