Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:39 am

+91 90915 01313 , +91 90916 01313

punjabbanni@gmail.com
punjabbani@yahoo.com

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪਟਿਆਲਾ, 1 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top