ਅਣਪਛਾਤਿਆਂ ਨੇ 5 ਮੈਟਰੋ ਸਟੇਸ਼ਨਾਂ 'ਤੇ ਲਿਖਿਆ- 'ਦਿੱਲੀ ਬਣੇਗਾ ਖਾਲਿਸਤਾਨ'

ਦੁਆਰਾ: Punjab Bani ਪ੍ਰਕਾਸ਼ਿਤ :Sunday, 27 August, 2023, 06:29 PM

ਅਣਪਛਾਤਿਆਂ ਨੇ 5 ਮੈਟਰੋ ਸਟੇਸ਼ਨਾਂ ‘ਤੇ ਲਿਖਿਆ- ‘ਦਿੱਲੀ ਬਣੇਗਾ ਖਾਲਿਸਤਾਨ’
ਨਵੀਂ ਦਿੱਲੀ, 27 ਅਗਸਤ 2023- ਦੇਸ਼ ਦੀ ਰਾਜਧਾਨੀ ਦਿੱਲੀ ਦੇ ਪੰਜ ਮੈਟਰੋ ਸਟੇਸ਼ਨਾਂ ‘ਤੇ ਅਣਪਛਾਤਿਆਂ ਵਲੋਂ ‘ਦਿੱਲੀ ਬਣੇਗਾ ਖਾਲਿਸਤਾਨ ਅਤੇ ਖਾਲਿਸਤਾਨ ਜ਼ਿੰਦਾਬਾਦ’ ਲਿਖਿਆ ਹੈ। ਜੀ-20 ਸੰਮੇਲਨ ਤੋਂ ਠੀਕ ਪਹਿਲਾਂ ਇਸ ਘਟਨਾ ਕਾਰਨ ਦਿੱਲੀ ਪੁਲਸ ਵਿਭਾਗ ‘ਚ ਹੜਕੰਪ ਮਚ ਗਿਆ ਹੈ।
ਏਐਨਆਈ ਦੀ ਖ਼ਬਰ ਮੁਤਾਬਿਕ, ਦਿੱਲੀ ਪੁਲਿਸ ਦੇ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ, 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ਕਿਸੇ ਨੇ ‘ਦਿੱਲੀ ਬਣੇਗਾ ਖਾਲਿਸਤਾਨ ਅਤੇ ਖਾਲਿਸਤਾਨ ਜ਼ਿੰਦਾਬਾਦ’ ਲਿਖਿਆ ਹੈ। ਦਿੱਲੀ ਪੁਲਿਸ ਇਸ ਖਿਲਾਫ ਕਾਨੂੰਨੀ ਕਾਰਵਾਈ ਕਰ ਰਹੀ ਹੈ। ਦੂਜੇ ਪਾਸੇ ਖੁਫੀਆ ਏਜੰਸੀਆਂ ਵੀ ਹਰਕਤ ਵਿੱਚ ਆ ਗਈਆਂ ਹਨ।