Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:02 am

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਪ੍ਰਸ਼ਾਸਨ ਨੇ ਸ਼ੀਲਾ ਅਲੀਪੁਰੀਆ ਸੁਸਾਇਟੀ ਦੇ ਸਹਿਯੋਗ ਨਾਲ ਵੰਡੇ 60 ਸਾਈਕਲ

ਜਿਲ੍ਹਾ ਪ੍ਰਸ਼ਾਸਨ ਨੇ ਸ਼ੀਲਾ ਅਲੀਪੁਰੀਆ ਸੁਸਾਇਟੀ ਦੇ ਸਹਿਯੋਗ ਨਾਲ ਵੰਡੇ 60 ਸਾਈਕਲ

ਪਟਿਆਲਾ, 12 ਜਨਵਰੀ : ਜਿਲ੍ਹਾ ਪ੍ਰਸ਼ਾਸਨ ਅਤੇ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਜ਼ਰੂਰਤਮੰਦ ਬੱਚਿਆਂ ਲਈ ਇੱਕ ਸਰਾਹਣਾ ਯੋਗ ਪਹਿਲ ਕਰਦਿਆਂ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 60 ਸਾਈਕਲਾਂ ਵੰਡੀਆਂ ਗਈਆਂ। ਇਹ ਸਾਈਕਲ ਖਾਸ ਤੌਰ ‘ਤੇ ਓਹਨਾ ਬੱਚਿਆਂ ਨੂੰ ਵੰਡੇ ਗਏ ਜਿਹਨਾਂ ਕੋਲ ਸਕੂਲ ਜਾਣ ਲਈ ਕੋਈ ਸਾਧਨ ਨਹੀਂ ਸੀ। ਸੋਸਾਇਟੀ ਦੇ ਮੈਂਬਰ ਸੀ ਏ  ਸ਼੍ਰੀ ਅਜੇ ਅਲੀਪੁਰੀਆ ਨੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਅਜਿਹੀਆਂ ਭਲਾਈ ਯੋਜਨਾਵਾਂ ਵਿੱਚ ਅੱਗੇ ਆ ਕੇ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਜ਼ਰੂਰਤ ਮੰਦ ਅਤੇ ਹੋਣਹਾਰ ਬੱਚਿਆਂ ਦਾ ਭਵਿਖ ਸੰਵਾਰਿਆ ਜਾ ਸਕੇ।

ਸਮਾਗਮ ਦੌਰਾਨ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੋਸਾਇਟੀ ਦੇ ਮੈਂਬਰ ਸ਼੍ਰੀ ਅਜੇ ਅਲੀਪੁਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਹੜਾ ਵੀ ਬੱਚਾ ਪੜ੍ਹਾਈ ਕਰਨਾ ਜਾਂ ਸੀ.ਏ. ਵਰਗੀ ਉੱਚ ਸਿੱਖਿਆ ਹਾਸਲ ਕਰਨਾ ਚਾਹੁੰਦਾ ਹੈ ਪਰ ਆਰਥਿਕ ਤੰਗੀ ਕਾਰਨ ਅੱਗੇ ਨਹੀਂ ਵੱਧ ਸਕਦਾ, ਸੋਸਾਇਟੀ ਉਸ ਬੱਚੇ ਨੂੰ ਗੋਦ ਲੈ ਕੇ ਉਸ ਦੀ ਪੂਰੀ ਪੜ੍ਹਾਈ ਦਾ ਖਰਚਾ ਚੁੱਕੇਗੀ।

ਸ਼੍ਰੀ ਅਜੇ ਅਲੀਪੁਰੀਆ ਨੇ ਕਿਹਾ ਕਿ ਹਰ ਇਕ ਇਨਸਾਨ ਨੂੰ ਘੱਟੋ-ਘੱਟ ਇੱਕ ਬੱਚੇ ਨੂੰ ਸੰਪੂਰਨ ਵਿਦਿਆ ਦਾ ਦਾਨ ਜ਼ਰੂਰ ਕਰਨਾ ਚਾਹੀਦਾ ਹੈ। ਓਹਨਾ ਕਿਹਾ ਕਿ ਹੋਰ ਕਈ ਕਿਸਮ ਦੇ ਦਾਨ ਹੁੰਦੇ ਹਨ ਜਿਨ੍ਹਾਂ ਦੀ ਇੱਕ ਸੀਮਾ ਹੁੰਦੀ ਹੈ, ਪਰ ਵਿਦਿਆ ਦਾ ਦਾਨ ਇਕ ਅਜਿਹਾ ਦਾਨ ਹੈ ਜਿਸ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਇਹ ਪੂਰੀ ਜ਼ਿੰਦਗੀ ਇਨਸਾਨ ਦੇ ਕੰਮ ਆਉਂਦਾ ਹੈ।

ਇਸ ਮੌਕੇ ਉਹਨਾਂ ਦੇ ਨਾਲ ਸ਼ੀਲਾ ਅਲੀਪੁਰੀਆ ਸੋਸਾਇਟੀ ਦੇ ਮੈਂਬਰ ਸ਼੍ਰੀ ਸੰਜੇ ਅਲੀਪੁਰੀਆ, ਸੀ ਏ ਅਭਿਸ਼ੇਕ ਗੁਪਤਾ ਅਤੇ ਮੁੱਖ ਮਹਿਮਾਨ ਵਜੋਂ ਮਿਸ ਮਿਤਾਲੀ ਗੁਪਤਾ, ਸੀ ਏ ਨਰੇਸ਼ ਗੁਪਤਾ, ਡਾ ਰਾਜ ਗੁਪਤਾ, ਸੰਜੀਵ ਸਿੰਗਲਾ, ਸੰਜੀਵ ਗੁਪਤਾ, ਰਾਜੀਵ ਗੁਪਤਾ, ਆਰਤੀ ਗੀਆਲਵਤੋ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਮਾਪੇ ਮੌਜੂਦ ਸਨ।

Advertisement
Advertisement
Advertisement
Advertisement
Scroll to Top