Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 8:29 am

+91 90915 01313 , +91 90916 01313

punjabbanni@gmail.com
punjabbani@yahoo.com

ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ਵਧਾਈ

ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ਵਧਾਈ

ਪਟਿਆਲਾ, 12 ਜਨਵਰੀ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜਨਵਰੀ 2026 ਤੋਂ  ਵਧਾ ਕੇ 20 ਜਨਵਰੀ 2026 ਕੀਤੀ ਗਈ ਹੈ। ਇਹ ਸਿਖਲਾਈ  ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ।

ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500/- ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,  ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Scroll to Top