Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:56 am

+91 90915 01313 , +91 90916 01313

punjabbanni@gmail.com
punjabbani@yahoo.com

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

ਪਟਿਆਲਾ 12 ਜਨਵਰੀ –  ਸਿਹਤ ਅਤੇ ਪਰਿਵਾਰ ਭਲਾਈ ਮੰਤਰਾ ਅਤੇ ਪੰਜਾਬ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਡਾ.ਕੁਸ਼ਲਦੀਪ ਗਿੱਲ ਦੀ ਅਗਵਾਹੀ ਹੇਠ ਅੱਜ ਸਿਵਲ ਸਰਜਨ ਦਫਤਰ ਪਟਿਆਲਾ ਵਿਖੇ ਜਿਲ੍ਹਾ ਪੱਧਰੀ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ ਗਈ।

ਇਸ ਵਰਕਸ਼ਾਪ ਵਿੱਚ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਮੈਡੀਕਲ ਅਫਸਰਾਂ,ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਮਲਟੀ ਪਰਪਸ ਹੈਲਥ ਵਰਕਰ ਸੁਪਰਵਾਈਜ਼ਰ ਫੀਮੇਲ ਵੱਲੋਂ ਸਮੂਲੀਅਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ ਤੇ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜਿਲ੍ਹੇ ਭਰ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫਤ ਲਗਾਈ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਉਣ ਦੇ ਨਾਲ ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ। ਉਹਨਾਂ ਦੱਸਿਆ ਕਿ ਔਰਤਾਂ ਵਿੱਚ ਹੋਣ ਵਾਲੇ ਸਰਵਿਸ ਕੈਂਸਰ ਦੀ ਰੋਕਥਾਮ ਲਈ ਐਚ ਪੀ ਵੀ ਵੈਕਸੀਨ ਭਾਰਤ ਸਮੇਤ ਕਈ ਮੁਲਕਾਂ ਦੇ ਵਿੱਚ ਪਹਿਲਾਂ ਤੋਂ ਹੀ ਲਗਾਈ ਜਾ ਰਹੀ ਹੈ।

ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐਚ ਪੀ ਵੀ ਵੈਕਸੀਨ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਕਿਹਾ ਕਿ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਐਚ ਪੀ ਵੀ ਵੈਕਸੀਨ ਦੀ ਖੁਰਾਕ 14 ਸਾਲ ਦੇ ਲੜਕੀਆਂ ਨੂੰ ਲਗਾਈ ਜਾਵੇ ਜੇਕਰ ਐਚ ਪੀ ਵੀ ਵੈਕਸੀਨ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਤਾਂ ਸਰਵਿਸ ਕੈਂਸਰ ਵਰਗੀ ਬਿਮਾਰੀ ਹੋਣ ਦੇ ਖਦਸੇ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸਮੂਹ ਮੀਡੀਆ ਵਿੰਗ ਦੀ ਟੀਮ ਮੌਜੂਦ ਸੀ।

Scroll to Top