Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ

ਪਟਿਆਲਾ, 13 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਘਰ ਵਿੱਚ ਪੜ੍ਹੀਆਂ ਲਿਖੀਆਂ ਔਰਤਾਂ ਹੋਣ ਸਗੋਂ ਪੂਰਾ ਘਰ ਉਨ੍ਹਾਂ ਦੀ ਸਲਾਹ ਨਾਲ ਹੀ ਚੱਲਦਾ ਹੈ।

ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ 101 ਧੀਆਂ ਨੂੰ ਲੋਹੜੀ ਵੰਡੀ ਅਤੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀਆਂ ਧੀਆਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਸਾਨੂੰ ਅਜਿਹੇ ਲੋਹੜੀ ਵਰਗੇ ਤਿਉਹਾਰ ਸਾਡੇ ਸਭ ਦੇ ਸਾਂਝੇ ਤਿਉਹਾਰ  ਹਨ ਅਤੇ ਇਨ੍ਹਾਂ ਨੂੰ ਰਲ ਮਿਲਕੇ ਮਨਾਉਣਾ ਚਾਹੀਦਾ ਹੈ, ਉਥੇ ਹੀ ਸਾਨੂੰ ਸਭ ਨੂੰ ਲੋੜਵੰਦਾਂ ਦੀ ਮਦਦ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ, ਇਨ੍ਹਾਂ ਵਿੱਚ ਭਾਵੇਂ ਲੋੜਵੰਦ ਬੱਚੇ-ਬੱਚੀਆਂ ਹੋਣ, ਔਰਤਾਂ, ਦਿਵਿਆਂਗਜਨ ਹੋਣ, ਬਜ਼ੁਰਗ ਜਾਂ ਕੋਈ ਵੀ ਹੋਰ, ਜਿਨ੍ਹਾਂ ਨੂੰ ਕਿਸੇ ਮਦਦ ਦੀ ਲੋੜ ਹੋਵੇ, ਸਭ ਦੇ ਸਸ਼ਕਤੀ ਕਰਨ ਲਈ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਅਜਿਹੇ ਤਿਉਹਾਰਾਂ ਸਮੇਂ ਲੋੜਵੰਦਾਂ ਦੀ ਮਦਦ ਦਾ ਸਾਨੂੰ ਪ੍ਰਣ ਵੀ ਕਰਨਾ ਚਾਹੀਦਾ ਹੈ।

ਇਸ ਦੌਰਾਨ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ ਤੇ ਰਿਚਾ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਬੀਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਧੀਆਂ ਦੇ ਮਾਪੇ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top