ਸੈਲੂਨ 'ਚ ਬੈਠੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਸੈਲੂਨ ‘ਚ ਬੈਠੇ ਨੌਜਵਾਨ ‘ਤੇ ਚਲਾਈਆਂ ਗੋਲੀਆਂ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੁ ਵਿੱਖੇ ਇੱਕ ਸੈਲੂਨ ਦੇ ਵਿੱਚ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਰਵੀ ਨਾਂ ਦੇ ਨੌਜਵਾਨ ਨੂੰ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਗੋਲੀਆਂ ਮਾਰਨ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਐਸਐਸਪੀ ਦਿਹਾਤੀ ਖੁਦ ਮੌਕੇ ਉੱਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਜੰਡਿਆਲਾ ਗੁਰੂ ਦੇ ਸ਼ੇਖਪੁਰਾ ਇਲਾਕੇ ਦਾ ਹੈ, ਜਿੱਥੇ ਇੱਕ 25 ਸਾਲ ਦੇ ਨੌਜਵਾਨ ਜਿਸ ਦਾ ਨਾਂ ਰਵੀ ਹੈ ਉਹ ਇੱਕ ਸੈਲੂਨ ਉੱਤੇ ਬੈਠਾ ਹੋਇਆ ਸੀ ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ 8 ਤੋਂ 10 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਚਲਦੇ ਰਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਤੇ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਤੇ ਮਾਂ ਦੋਵੇਂ ਰੱਖੜੀ ਬੰਨ੍ਹਣ ਦੇ ਲਈ ਵਾਂਢੇ ਗਈਆਂ ਸਨ।
