Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

ਕੇਅਰ ਕੰਮਪੈਨੀਅਨ ਪ੍ਰੋਗਰਾਮ ਤਹਿਤ ਦਿੱਤੀ ਗਈ ਟ੍ਰੇਨਿੰਗ

ਕੇਅਰ ਕੰਮਪੈਨੀਅਨ ਪ੍ਰੋਗਰਾਮ ਤਹਿਤ ਦਿੱਤੀ ਗਈ ਟ੍ਰੇਨਿੰਗ

ਪਟਿਆਲਾ 7 ਜਨਵਰੀ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੇਨਿੰਗ ਹਾਲ, ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਸਮੂਹ ਬਲਾਕਾਂ ਦੇ ਬੀ.ਈ.ਈ ਅਤੇ ਸਟਾਫ ਨਰਸਾਂ ਨੂੰ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਲਈ ਕੇਅਰ ਕੰਮਪੈਨੀਅਨ ਪ੍ਰੋਗਰਾਮ ਤਹਿਤ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਬੱਚੇ ਦੇ ਜਨਮ ਸਮੇਂ ਬੱਚੇ ਦੀ ਸੰਭਾਲ ਦੇ ਨਾਲ-ਨਾਲ ਮਾਂ ਦੀ ਸਿਹਤ ਸੰਭਾਲ ਵੱਲ ਵੀ ਖਾਸ ਧਿਆਨ ਦੇਣ ਦੀ ਜਰੂਰਤ ਹੁੰਦੀ ਹੈ।

ਟ੍ਰੇਨਿੰਗ ਦਿੰਦਿਆ ਕੈਅਰ ਕੰਮਪੈਨੀਅਨ ਪ੍ਰੋਗਰਾਮ ਦੀ ਟ੍ਰੇਨਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੱਚੇ ਦੀ ਸਾਂਭ ਸੰਭਾਲ ਕਰਨੀ ਪੂਰੇ ਪਰਿਵਾਰ ਦੀ ਜਿੰਮੇਵਾਰੀ ਹੁੰਦੀ ਹੈ। ਇਸ ਲਈ ਜਣੇਪੇ ਮੌਕੇ ਨਾਲ ਆਏ ਪਰਿਵਾਰਿਕ ਮੈਂਬਰਾ ਨੂੰ ਵੀ ਦੱਸਿਆ ਜਾਵੇ ਕਿ ਨਵੀਂ ਮਾਂ ਨੂੰ ਪੋਸ਼ਟਿਕ ਖੁਰਾਕ ਦੇਣੀ ਕਿੰਨੀ ਜਰੂਰੀ ਹੈ। ਇਸ ਦੇ ਨਾਲ ਹੀ ਬੱਚੇ ਦੀ ਸਾਂਭ ਸੰਭਾਲ ਬਾਰੇ ਵੀ ਪਿਤਾ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਪਿਤਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਬੱਚੇ ਨੂੰ ਗੋਦੀ ਕਿਵੇਂ ਚੁੱਕਣਾ, ਦੁੱਧ ਪਿਲਾਏ ਜਾਣ ਤੋਂ ਬਾਦ ਡਕਾਰ ਦਵਾਉਣਾ ਅਤੇ ਸਾਫ ਸਫਾਈ ਦਾ ਖਿਆਲ ਰੱਖਣਾ ਆਉਣਾ ਚਾਹੀਦਾ ਹੈ।

ਉਹਨਾਂ ਦੱਸਿਆ ਕਿ ਇਸ ਲਈ ਸਾਰੀਆ ਸਿਹਤ ਸੰਸਥਾਵਾਂ ਤੇ ਫਲਿਪ ਚਾਰਟ, ਪੋਸਟਰ, ਵਿਡਿਉ ਆਦਿ ਰਾਹੀਂ ਮਹਿਲਾਵਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਜਾਣਕਾਰੀ ਦਿੱਤੀ ਜਾਵੇ। ਮਾਂ ਦੇ ਨਾਲ-ਨਾਲ ਬੱਚੇ ਦੇ ਪਿਤਾ, ਦਾਦੀ , ਨਾਨੀ ਅਤੇ ਹੋਰ ਰਿਸ਼ਤੇਦਾਰਾਂ ਨੂੰ ਵੀ ਜੱਚਾ ਬੱਚਾ ਦੀ ਸਾਂਭ ਸੰਭਾਲ ਬਾਰੇ ਸਮਝਾਇਆ ਜਾਵੇ। ਉਹਨਾਂ ਨੇ ਅੱਗੇ ਆਖਿਆ ਕਿ ਏ.ਐਨ.ਸੀ ਦੌਰਾਨ ਜੇ ਕਿਸੇ ਕਿਸਮ ਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਸ ਲਈ ਸਰਕਾਰ ਵੱਲੋਂ ਟੋਲ ਫਰੀ ਨੰ 18008899389 ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਸਮੂਹ ਮਾਸ ਮੀਡੀਆ ਵਿੰਗ ਦੀ ਟੀਮ ਮੌਜੂਦ ਸੀ।

Advertisement
Advertisement
Advertisement
Advertisement
Scroll to Top