Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:37 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਵੱਲੋਂ 30 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਨਾਨਕ ਨਗਰ ' ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ

ਸਿਹਤ ਮੰਤਰੀ ਵੱਲੋਂ 30 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਨਾਨਕ ਨਗਰ ' ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ

ਪਟਿਆਲਾ , 7 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸ਼ਹਿਰ ਅਤੇ ਹਰ ਵਾਰਡ ਦੇ ਸਰਵਪੱਖੀ ਵਿਕਾਸ ਦੇ ਸੰਕਲਪ ਤਹਿਤ ਅੱਜ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ ਵਾਰਡ ਨੰਬਰ 23 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ 30 ਲੱਖ ਤੋਂ ਵੱਧ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
        ਡਾ.  ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਗੁਰੂ ਨਾਨਕ ਨਗਰ ਇਲਾਕੇ ਵਿੱਚ ਸੜਕਾਂ ਦੀ ਮੁਰੰਮਤ ਅਤੇ ਸਟ੍ਰੀਟ ਲਾਈਟਾਂ ਦੀ ਸਥਾਪਨਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ। ਇਹ ਉਹ ਮੰਗਾਂ ਸਨ ਜੋ ਪਿਛਲੇ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਵੱਲੋਂ ਰੱਖੀਆਂ ਜਾ ਰਹੀਆਂ ਸਨ ਅਤੇ ਹੁਣ ਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।
      ਡਾ. ਬਲਬੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਪਾਰਦਰਸ਼ੀ, ਇਮਾਨਦਾਰ ਅਤੇ ਲੋਕ-ਹਿੱਤ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਹਰ ਸ਼ਹਿਰ, ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਆ ਸਕੇ।
       ਸਿਹਤ ਮੰਤਰੀ ਨੇ ਕਿਹਾ ਕਿ ਹਰ ਪਿੰਡ ਅਤੇ  ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਮਾਨ ਸਰਕਾਰ ਦੀ ਪਹਿਲ ਹੈ। ਚੰਗੀਆਂ ਸੜਕਾਂ, ਰੌਸ਼ਨ ਸਟ੍ਰੀਟ ਲਾਈਟਾਂ ਅਤੇ ਬਿਹਤਰ ਨਾਗਰਿਕ ਸਹੂਲਤਾਂ ਨਾ ਸਿਰਫ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀਆਂ ਹਨ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਦਿੰਦੀਆਂ ਹਨ।
      ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਇਲਾਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ  ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਨਗਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅੱਜ ਪੂਰੀ ਹੋ ਰਹੀ ਹੈ।
     ਇਲਾਕਾ ਨਿਵਾਸੀਆਂ ਨੇ ਵੀ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਹੋਰ ਵੀ ਵਿਕਾਸ ਦੀਆਂ ਉਚਾਈਆਂ ਨੂੰ ਛੂਹੇਗਾ।
ਇਸ ਮੌਕੇ ਸੀਨੀਅਰ  ਡਿਪਟੀ ਮੇਅਰ  ਹਰਿੰਦਰ ਕੋਹਲੀ, ਐਮ ਸੀ  ਜਸਬੀਰ ਸਿੰਘ ਗਾਂਧੀ, ਪਰਦੀਪ ਗਰਗ, ਵਾਰਡ ਨੰਬਰ 23 ਤੋਂ ਐਮ ਸੀ ਰੁਪਾਲੀ ਗਰਗ , ਸਮਾਜ ਸੇਵਕ ਹਰਨੇਕ ਮਹਿਲ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top