Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:36 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ 'ਬੋਲਦੇ ਚਿਰਾਗ਼' ਪੁਸਤਕ ਰਿਲੀਜ਼

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ 'ਬੋਲਦੇ ਚਿਰਾਗ਼' ਪੁਸਤਕ ਰਿਲੀਜ਼

ਪਟਿਆਲਾ,  7 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਸ਼ਵਨੀ ਰਾਜਪੁਰਾ ਦੀ ਵਾਰਤਕ ਪੁਸਤਕ ‘ਬੋਲਦੇ ਚਿਰਾਗ਼’ ਰਿਲੀਜ਼ ਕੀਤੀ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਲੇਖਕ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਹੋ ਰਹੇ ਕਾਰਜਾਂ ਦਾ ਭਰਵਾਂ ਸਵਾਗਤ ਕੀਤਾ ਜਾਣਾ ਬਣਦਾ ਹੈ ਤਾਂ ਕਿ ਲੇਖਕਾਂ ਅਤੇ ਖੋਜੀਆਂ ਵਿੱਚ ਹੋਰ ਉਤਸ਼ਾਹ ਪੈਦਾ ਹੋਵੇ।
ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਗੁਰਸੇਵਕ ਲੰਬੀ, ਮੁਖੀ, ਪੰਜਾਬੀ ਭਾਸ਼ਾ ਵਿਕਾਸ ਵਿਭਾਗ ਨੇ ਕਿਹਾ ਕਿ ਇਹ ਪੁਸਤਕ ਸਬਦ ਚਿੱਤਰਾਂ ਦੇ ਜ਼ਰੀਏ ਬਹੁਤ ਸਾਰੀਆਂ ਸ਼ਖਸ਼ੀਅਤਾਂ ਨੂੰ ਚਿੱਤਰਦੀ ਹੈ। ਦੁਨੀਆਂ ਵਿੱਚ ਚੰਗਾ ਕੰਮ ਕਰਨ ਵਾਲੇ ਲੋਕ ਚਿਰਾਗਾਂ ਵਰਗੇ ਹੁੰਦੇ ਹਨ ਜਿਨ੍ਹਾਂ ਤੋਂ ਚਾਨਣ ਲੈ ਕੇ ਦੂਸਰੇ ਲੋਕ ਆਪਣੀ ਜ਼ਿੰਦਗੀ ਨੂੰ ਰੋਸ਼ਨ ਕਰਦੇ ਹਨ।
 ਉਨ੍ਹਾਂ ਦੱਸਿਆ ਕਿ ਵਾਰਤਕ ਦੇ ਖੇਤਰ ਵਿੱਚ ਉਹਨਾਂ ਦੀ ਇਹ ਦੂਸਰੀ ਪੁਸਤਕ ਹੈ।
 ਇਸ ਮੌਕੇ ਪੁਸਤਕ ਦੇ ਰਚੇਤਾ ਅਸ਼ਵਨੀ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਸ਼ਖਸ਼ੀਅਤਾਂ ਤੋਂ ਪ੍ਰਭਾਵਿਤ ਰਿਹਾ ਹਾਂ ਤੇ ਮੇਰੀ ਇੱਛਾ ਸੀ ਕਿ ਇਹਨਾਂ ਸ਼ਖਸ਼ੀਅਤਾਂ ਨੂੰ ਕਲਮਬੱਧ ਕੀਤਾ ਜਾਵੇ। ਇਸ ਪੁਸਤਕ ਜ਼ਰੀਏ ਮੈਂ ਜ਼ਿੰਦਗੀ ਵਿੱਚ ਕੁਝ ਵੱਖਰਾ ਕਰਨ ਵਾਲੇ ਲੋਕਾਂ ਦੇ ਬਾਰੇ ਸ਼ਬਦ ਚਿੱਤਰ ਲਿਖੇ ਹਨ।
ਇਸ ਮੌਕੇ ਡਾ. ਹਰਜੀਤ ਸਿੰਘ ਸੱਧਰ, ਪੱਤਰਕਾਰ ਸਰਬਜੀਤ ਭੰਗੂ, ਸ. ਦਰਸ਼ਨ ਸਿੰਘ, ਪ੍ਰਸਿੱਧ ਉਰਦੂ ਕਵੀ ਸ. ਅੰਮ੍ਰਿਤਪਾਲ ਸਿੰਘ ਸੈਦਾ, ਇੰਜੀਨੀਅਰ ਅਸ਼ਵਨੀ, ਪ੍ਰੋਫ਼ੈਸਰ ਸੁਖਦੇਵ ਪੰਨੂ, ਪ੍ਰਿੰਸੀਪਲ ਮਨਿੰਦਰ ਪਾਲ ਕੌਰ, ਕੁਲਦੀਪ ਵਰਮਾ, ਸ੍ਰੀ ਗੁਰਬੀਰ ਸਿੰਘ, ਸ੍ਰੀ ਪਰਵੀਨ ਕੁਮਾਰ, ਸ਼੍ਰੀਮਤੀ ਨੀਨਾ ਰਤਨ ਮੌਜੂਦ ਰਹੇ।
Advertisement
Advertisement
Advertisement
Advertisement
Scroll to Top