Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ–ਕਾਲਜਾਂ ਵਿੱਚ ਟ੍ਰੈਫਿਕ ਨਿਯਮਾਂ ਲਈ ਜਾਗਰੂਕਤਾ ਕਲੱਬ ਬਣਾਏ ਜਾਣ — ਮੇਅਰ ਕੁੰਦਨ ਗੋਗੀਆ

ਸਕੂਲ–ਕਾਲਜਾਂ ਵਿੱਚ ਟ੍ਰੈਫਿਕ ਨਿਯਮਾਂ ਲਈ ਜਾਗਰੂਕਤਾ ਕਲੱਬ ਬਣਾਏ ਜਾਣ — ਮੇਅਰ ਕੁੰਦਨ ਗੋਗੀਆ

ਪਟਿਆਲਾ 9 ਜਨਵਰੀ – ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਅੱਜ ਨਹਿਰੂ ਪਾਰਕ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਜਨਵਰੀ 2026 ਦੀ ਸ਼ੁਰੂਆਤ ਕੀਤੀ ਗਈ। ਇਸ ਸ਼ੁਰੂਆਤ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਿਸ਼ੇਸ਼ ਤੌਰ ਤੇ ਪੁੱਜੇ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਦੀ ਨੇ ਦਸਿਆ ਕਿ ਪੂਰਾ ਮਹੀਨਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾ ਮੁਹਿੰਮਾਂ, ਪੋਸਟਰ ਮੁਕਾਬਲੇ ਅਤੇ ਵਰਕਸ਼ਾਪਾਂ ਰਾਹੀਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸੜਕ ਸੁਰੱਖਿਆ ਅਤੇ ਹਾਦਸਿਆਂ ਵਿੱਚ ਜ਼ਖ਼ਮੀਆਂ ਦੀ ਮਦਦ ਕਰਨਾ ਸਮਾਜ ਦੇ ਸਰਵੋਤਮ ਪਰਉਪਕਾਰੀ ਕਾਰਜ ਹਨ। ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨਾਂ ਨੇ ਦੱਸਿਆ ਕਿ ਲਾਲ ਬੱਤੀ ਦੀ ਉਲੰਘਣਾ, ਛੋਟੀ ਜਾਂ ਲਿੰਕ ਸੜਕ ਤੋਂ ਮੁੱਖ ਸੜਕ ‘ਤੇ ਚੜ੍ਹਦੇ ਸਮੇਂ ਅੱਗੇ ਲੰਘਣ ਦੀ ਜਲਦੀ, ਅਤੇ ਮੋੜ ਮੁੜਦੇ ਹੋਏ ਨਿਯਮਾਂ ਦੀ ਅਣਦੇਖੀ ਹਾਦਸਿਆਂ ਦੇ ਮੁੱਖ ਕਾਰਨ ਹਨ, ਜਿਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।
ਮੇਅਰ ਕੁੰਦਨ ਗੋਗੀਆ ਨੇ ਵਿਦਿਆਰਥੀਆਂ ਨੂੰ ਖ਼ਾਸ ਤੌਰ ‘ਤੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਲਈ ਕਲੱਬ ਬਣਾਏ ਜਾਣ। ਨੌਜਵਾਨ ਪੀੜ੍ਹੀ ਵਿੱਚ ਸਹੀ ਆਦਤਾਂ ਪੈਦਾ ਕਰਨ ਨਾਲ ਹੀ ਸੜਕਾਂ ‘ਤੇ ਅਨੁਸ਼ਾਸਨ ਕਾਇਮ ਹੋਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਸਿਗਨਲਾਂ ਦੀ ਪਾਲਣਾ, ਮੋੜਾਂ ‘ਤੇ ਸਾਵਧਾਨੀ ਅਤੇ ਹਾਦਸੇ ਵੇਲੇ ਜ਼ਖ਼ਮੀ ਦੀ ਤੁਰੰਤ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਕਿਹਾ ਕਿ ਸੜਕਾਂ ‘ਤੇ ਬਣੀਆਂ ਲਾਈਨਾਂ, ਚੌਕਾਂ ‘ਤੇ ਲੱਗੀਆਂ ਬੱਤੀਆਂ ਅਤੇ ਟ੍ਰੈਫਿਕ ਸੰਕੇਤਾਂ ਦੀ ਇਮਾਨਦਾਰੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਦੋ-ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਦੀ ਵਰਤੋਂ ਕਰਨ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅਨੁਸਾਰ, ਛੋਟੀਆਂ ਗਲਤੀਆਂ ਵੀ ਵੱਡੇ ਹਾਦਸਿਆਂ ਦਾ ਕਾਰਨ ਬਣ ਸਕਦੀਆਂ ਹਨ।
ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਇਹ ਵੀ ਐਲਾਨ ਕੀਤਾ ਗਿਆ ਕਿ ਜਨਵਰੀ ਮਹੀਨੇ ਭਰ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਜਾਗਰੂਕਤਾ ਕਾਰਜਕ੍ਰਮ ਲਗਾਤਾਰ ਜਾਰੀ ਰਹਿਣਗੇ।
ਸਮਾਗਮ ਦੌਰਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਮੈਂਬਰ, ਮੋਰਨਿੰਗ ਕਲੱਬ, ਸੈਰ-ਪ੍ਰੇਮੀਆ ਨੇ ਭਰਪੂਰ ਭਾਗ ਲਿਆ। ਅੰਤ ਵਿੱਚ ਸਾਰਿਆਂ ਨੇ ਸਾਂਝੀ ਸਹੁੰ ਚੁੱਕੀ ਕਿ ਉਹ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਹੋਰਨਾਂ ਨੂੰ ਵੀ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕਰਨਗੇ।
Scroll to Top