ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਆਪੋ ਆਪਣੀ ਹਉਮੈ ਛੱਡ ਕੇ ਆਪਣੇ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ : ਪ੍ਰੋ. ਬਡੂੰਗਰ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਆਪੋ ਆਪਣੀ ਹਉਮੈ ਛੱਡ ਕੇ ਆਪਣੇ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ : ਪ੍ਰੋ. ਬਡੂੰਗਰ
ਪਟਿਆਲਾ, 27 ਅਗਸਤ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਚੱਲ ਰਹੀ ਸ਼ਬਦੀ ਯੰਗ ਨੂੰ ਮੰਦਭਾਗੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦੇ ਆਪਸੀ ਵਿਵਾਦ ਨੇ ਪੰਜਾਬ ਦਾ ਬਹੁਤ ਭਾਰੀ ਨੁਕਸਾਨ ਕਰਕੇ ਰੱਖਿਆ ਹੋਇਆ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਮੁੱਖ ਮੰਤਰੀ ਪੰਜਾਬ ਨੂੰ ਪੰਜਾਬ ਦੇ ਲੋਕਾਂ ‘ਤੇ ਤਰਸ ਕਰਨਾ ਚਾਹੀਦਾ ਹੈ ਤੇ ਆਪੋ ਆਪਣੀ ਹਉਮੈ ਛੱਡ ਕੇ ਆਪਣੇ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਆਪਸੀ ਸੁਰ ਨਹੀਂ ਮਿਲ ਰਹੀ।
ਪ੍ਰੋ. ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵੱਲ ਧਿਆਨ ਦੇ ਕੇ ਹੜ੍ਹਾਂ ਦੀ ਮਾਰ ਹੇਠ ਆਏ ਪ੍ਰਭਾਵਤ ਲੋਕਾਂ ਦੀ ਮਦਦ ਕਰਨ ਤੇ ਯੋਗ ਐਲਾਨੇ ਮੁਆਵਜ਼ੇ ਦੇਣੇ ਚਾਹੀਦੇ ਹਨ, ਜਿਸ ਨੂੰ ਪੰਜਾਬ ਦੀ ਜਨਤਾ ਉਡੀਕ ਰਹੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਇਹਨਾਂ ਦੋਵੇਂ ਸ਼ਖਸੀਅਤਾਂ ਨੂੰ ਆਪਣੀ ਹੱਠ ਛੱਡ ਕੇ ਪੰਜਾਬ ਦੇ ਭਲੇ ਲਈ ਮਿਲ ਬੈਠ ਕੇ ਪੰਜਾਬ ਦੀਆਂ ਮੌਜੂਦਾ ਸਮੱਸਿਆ ਨੂੰ ਨਿਪਟਾਉਣ ਲਈ ਆਪਣੇ ਅਹੁਦਿਆਂ ਦੀ ਮਰਿਆਦਾ ਪਾਲਦੇ ਹੋਏ ਭਲੇ ਦੀ ਗੱਲ ਕਰਨੀ ਚਾਹੀਦੀ ਹੈ।
