Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਗਮਾਂ ਲਈ ਨੋਡਲ ਅਫ਼ਸਰ ਤਾਇਨਾਤ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਗਮਾਂ ਲਈ ਨੋਡਲ ਅਫ਼ਸਰ ਤਾਇਨਾਤ

ਪਟਿਆਲਾ, 9 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਵਿਖੇ ਇਸ ਵਾਰ 12 ਫਰਵਰੀ ਤੋਂ 22 ਤੱਕ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ਼ ਫੈਸਟੀਵਲ ਲਈ ਨੋਡਲ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਫਰਵਰੀ ਮਹੀਨੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਪਟਿਆਲਾ ਵਿਰਾਸਤੀ ਮੇਲੇ ਦੌਰਾਨ ਮਿਲਟਰੀ ਲਿਟਰੇਚਰ ਫੈਸਟੀਵਲ, ਪੌਪ ਸ਼ੋਅ, ਏਅਰੋ ਮਾਡਲਿੰਗ, ਡਾਗ ਸ਼ੋਅ, ਨਾਟਕ, ਕਵੀ ਦਰਬਾਰ, ਫੂਡ ਐਂਡ ਫਲਾਵਰ ਸ਼ੋਅ, ਨੇਚਰ, ਵਾਤਾਵਰਨ ਤੇ ਹੈਰੀਟੇਜ ਵਾਕ, ਸ਼ਾਸਤਰੀ ਸੰਗੀਤ ਤੇ ਸੱਭਿਆਚਾਰਕ ਸ਼ਾਮ ਦੇ ਪ੍ਰੋਗਰਾਮ ਹੋਣਗੇ, ਜਿਸ ਲਈ ਸਬੰਧਤ ਨੋਡਲ ਅਫ਼ਸਰਾਂ ਵੱਲੋਂ ਆਪਣੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕ ਕੇ ਤਿਆਰੀ ਕੀਤੀ ਜਾ ਰਹੀ ਹੈ।

ਡੀ.ਸੀ. ਨੇ ਦੱਸਿਆ ਕਿ 12-13 ਫਰਵਰੀ ਨੂੰ ਖ਼ਾਲਸਾ ਕਾਲਜ ਵਿਖੇ ਹੋਣ ਵਾਲੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਆਰ.ਟੀ.ਓ. ਪਟਿਆਲਾ ਬਬਨਦੀਪ ਸਿੰਘ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੋਲੋ ਗਰਾਊਂਡ ਵਿਖੇ 13 ਫਰਵਰੀ ਨੂੰ ਹੋਣ ਵਾਲੇ ਪੌਪ ਸ਼ੋਅ ਲਈ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਨੂੰ ਨੋਡਲ ਅਫ਼ਸਰ ਤੇ 14 ਫਰਵਰੀ ਨੂੰ ਸਿਵਲ ਏਵੀਏਸ਼ਨ ਕਲੱਬ ਵਿਖੇ ਹੋਣ ਵਾਲੇ ਏਅਰੋ ਮਾਡਲਿੰਗ/ਏਅਰ ਸ਼ੋਅ ਲਈ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਨੂੰ ਅਤੇ 15 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਡਾਗ ਸ਼ੋਅ ਲਈ ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੂੰ, 16 ਫਰਵਰੀ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਕਰਵਾਏ ਜਾਣ ਵਾਲੇ ਨਾਟਕ ਦੇ ਮੰਚਨ ਲਈ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ 17 ਫਰਵਰੀ ਨੂੰ ਭਾਸ਼ਾ ਵਿਭਾਗ ਵਿਖੇ ਕਰਵਾਏ ਜਾਣ ਵਾਲੇ ਕਵੀ ਦਰਬਾਰ ਲਈ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਮਾਵੀ ਨੋਡਲ ਅਫ਼ਸਰ, 18 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਹੋਣ ਵਾਲੇ ਫੂਡ ਫੈਸਟੀਵਲ ਤੇ ਫਲਾਵਰ ਸ਼ੋਅ ਲਈ ਨੋਡਲ ਅਫ਼ਸਰ ਐਸ.ਡੀ.ਐਮ. ਨਾਭਾ ਕੰਨੂ ਗਰਗ, 19 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਨੇਚਰ/ਵਾਤਾਵਰਨ ਸੈਰ ਅਤੇ 20 ਫਰਵਰੀ ਨੂੰ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਹੈਰੀਟੇਜ ਵਾਕ ਲਈ ਨੋਡਲ ਅਫ਼ਸਰ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਕਿਲਾ ਮੁਬਾਰਕ ਵਿਖੇ 21 ਤੇ 22 ਫਰਵਰੀ ਨੂੰ ਸ਼ਾਸਤਰੀ ਸੰਗੀਤ ਦੀ ਸ਼ਾਮ ਲਈ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਮੇਲੇ ਦਾ ਅਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Advertisement
Advertisement
Advertisement
Advertisement
Scroll to Top