Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਅਣਅਧਿਕਾਰਤ ਥਾਵਾਂ ’ਤੇ ਮੁਰਦਾ ਪਸ਼ੂ ਸੁੱਟਣ ’ਤੇ ਪਾਬੰਦੀ

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਅਣਅਧਿਕਾਰਤ ਥਾਵਾਂ ’ਤੇ ਮੁਰਦਾ ਪਸ਼ੂ ਸੁੱਟਣ ’ਤੇ ਪਾਬੰਦੀ

ਪਟਿਆਲਾ, 9 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ਤੇ ਹੀ ਸੁੱਟਿਆ ਜਾਵੇ। ਇਹ ਹੁਕਮ 08-03-2026 ਤੱਕ ਲਾਗੂ ਰਹਿਣਗੇ।

ਹੁਕਮਾਂ ’ਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ’ਤੇ ਸੁੱਟਣ ਦੀ ਥਾਂ ’ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ। ਅਜਿਹਾ ਕਰਨ ਨਾਲ ਉਸ ਸਥਾਨ ਦੇ ਆਲੇ ਦੁਆਲੇ ਬਦਬੂ ਅਤੇ ਗੰਦਗੀ ਫੈਲਦੀ ਹੈ ਅਤੇ ਬਿਮਾਰੀ ਫੈਲਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਆਮ ਪਬਲਿਕ ਦੇ ਜਾਨੀ ਮਾਲੀ ਨੁਕਸਾਨ ਅਤੇ ਅਸੁਵਿਧਾ ਨੂੰ ਦੇਖਦੇ ਹੋਏ ਸਖਤ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ। ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Scroll to Top