Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ

ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼, 2024-25 ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਿਲ ਕਰ ਕੇ ਵਰਸਿਟੀ ਪਰਤੀ ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ।

ਉਨ੍ਹਾਂ ਸਾਰੇ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਸਮੂਹ ਖੇਡ ਵਿਭਾਗ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਹਮੇਸ਼ਾ ਹੀ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਅਜਿਹੀਆਂ ਹੋਰ ਮੱਲਾਂ ਮਰੇਗੀ।

ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਯੂਨੀਵਰਸਿਟੀ ਕਬੱਡੀ ਪੁਰਸ਼ ਟੀਮ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼, 2024-25 ਮੁਕਾਬਲਿਆਂ ਵਿਚ ਪਹਿਲੀ ਵਾਰ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਜਿੱਤ ‘ਤੇ ਵਧਾਈ ਦਿੱਤੀ ਅਤੇ ਟੀਮ ਨਾਲ ਬਤੌਰ ਕੋਚ/ਮੈਨੇਜਰ ਗਏ ਪ੍ਰੋ. ਸੋਹਨਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਮਾਨ ਨੂੰ ਉਚੇਚੇ ਤੌਰ ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਤੇ ਡਾ. ਬਹਾਦਰ ਸਿੰਘ, ਐੱਸ.ਡੀ. ਕਾਲਜ ਬਰਨਾਲਾ, ਪ੍ਰੋ. ਰਾਜਵਿੰਦਰ ਸਿੰਘ ਅਤੇ ਪ੍ਰੋ. ਸੁਖਜੀਤ ਸਿੰਘ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

Advertisement
Advertisement
Advertisement
Advertisement
Scroll to Top