Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਈ.ਡੀ. ਕਾਰਵਾਈ ਖ਼ਿਲਾਫ਼ ਮਮਤਾ ਬੈਨਰਜੀ ਦਾ ਹਮਲਾ, ਸਿਕਾਇਤ ਦਰਜ ਕਰਵਾਈ

ਈ.ਡੀ. ਕਾਰਵਾਈ ਖ਼ਿਲਾਫ਼ ਮਮਤਾ ਬੈਨਰਜੀ ਦਾ ਹਮਲਾ, ਸਿਕਾਇਤ ਦਰਜ ਕਰਵਾਈ

ਕੋਲਕਾਤਾ, 10 ਜਨਵਰੀ : ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਈਡੀ ਵਲੋ ਕੀਤੀ ਗਈ ਕਾਰਵਾਈ ਵਿਰੁੱਧ ਇਕ ਵਿਸਾਲ ਰੋਸ ਰੈਲੀ ਕੱਢੀ ਹੈ। ਉਨਾ ਇਸ ਰੈਲੀ ਦੋਰਾਨ ਆਪਣਾ ਹਮਲਾ ਬੋਲਦਿਆਂ ਈਡੀ ਖਿਲਾਫ ਸਿਕਾਇਤ ਵੀ ਦਰਜ ਕਰਵਾਈ ਹੈ।

ਜਾਣਕਾਰੀ ਅਨੁਸਾਰ ਸਿਆਸੀ ਸਲਾਹਕਾਰ ਸੰਸਥਾ ਆਈ-ਪੈਕ ਦੇ ਦਫ਼ਤਰ ਅਤੇ ਉਸ ਦੇ ਮੁਖੀ ਪ੍ਰਤੀਕ ਜੈਨ ਦੀ ਰਿਹਾਇਸ਼ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮਾਰੇ ਗਏ ਛਾਪਿਆਂ ਦੇ ਮਾਮਲੇ ’ਚ ਕੇਂਦਰੀ ਏਜੰਸੀ ਖ਼ਿਲਾਫ਼ ਪੁਲੀਸ ਕੋਲ ਦੋ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਪੁਲੀਸ ਨੇ ਸ਼ਿਕਾਇਤਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਇਸ ਮਾਮਲੇ ’ਚ ਈ ਡੀ ਖ਼ਿਲਾਫ਼ ਕਲਕੱਤਾ ਹਾਈ ਕੋਰਟ ਦਾ ਰੁਖ ਵੀ ਕੀਤਾ ਹੈ।

ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਹਾਕਮ ਭਾਜਪਾ ਈ ਡੀ ਨੂੰ ਆਪਣਾ ਸਿਆਸੀ ਹਥਿਆਰ ਬਣਾਕੇ ਟੀਐੱਮਸੀ ਦੀ ਚੋਣੀ ਰਣਨੀਤੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਲਗਭਗ ਦਸ ਕਿਲੋਮੀਟਰ ਲੰਮੇ ਮਾਰਚ ਤੋਂ ਬਾਅਦ ਉਨ੍ਹਾਂ ਸਪਸ਼ਟ ਕੀਤਾ ਕਿ ਛਾਪੇ ਦੌਰਾਨ ਉਨ੍ਹਾਂ ਦਖਲ ਟੀਐੱਮਸੀ ਪ੍ਰਧਾਨ ਵਜੋਂ ਕੀਤਾ ਸੀ, ਨਾ ਕਿ ਮੁੱਖ ਮੰਤਰੀ ਦੇ ਤੌਰ ’ਤੇ, ਅਤੇ ਉਨ੍ਹਾਂ ਵੱਲੋਂ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਗਿਆ।

Scroll to Top