Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਰਾਣਾ ਬਲਾਚੌਰੀਆ ਕਤਲ ਕੇਸ : ਪੁਲਸ ਨੇ ਕੀਤਾ ਸੂਟਰ ਦਾ ਐਨਕਾਊਟਰ

ਰਾਣਾ ਬਲਾਚੌਰੀਆ ਕਤਲ ਕੇਸ : ਪੁਲਸ ਨੇ ਕੀਤਾ ਸੂਟਰ ਦਾ ਐਨਕਾਊਟਰ

ਮੋਹਾਲੀ, 16 ਦਸੰਬਰ : ਬੀਤੇ ਦਿਨੀ ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਅੱਜ ਪੰਜਾਬ ਪੁਲਸ ਨੇ ਮਾਮਲੇ ਵਿਚ ਲੋੜੀਦੇ ਇਕ ਸੂਟਰ ਦਾ ਐਨਕਾਊਟਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਲਾਲਡੂ ਖੇਤਰ ਵਿੱਚ ਜਾਲ ਵਿਛਾ ਕੇ ਨੌਸ਼ਹਿਰਾ ਪੰਨੂਆਂ (ਤਰਨ ਤਾਰਨ) ਦੇ ਰਹਿਣ ਵਾਲੇ ਹਰਪਿੰਦਰ ਸਿੰਘ ਉਰਫ਼ ਮਿੱਡੂ ਨੂੰ ਘੇਰਿਆ ਗਿਆ।

ਇਸ ਦੌਰਾਨ ਪੁਲਿਸ ਅਤੇ ਆਰੋਪੀ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਮਿੱਡੂ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ।

ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਸ.ਏ.ਐਸ. ਨਗਰ ਪੁਲਿਸ ਟੀਮ ਵੱਲੋਂ ਇਸ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਪੁਲਿਸ ਮੁਤਾਬਕ ਮੁਲਜ਼ਮ ਨੂੰ ਮੁਠਭੇੜ ਤੋਂ ਬਾਅਦ ਜਖਮੀ ਹਾਲਤ ਵਿਚ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਉਨਾ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਆਰੋਪੀ ਨੇ ਸੈਲਫੀ ਖਿਚਵਾਉਣ ਦੇ ਬਹਾਨੇ ਰਾਣਾ ਬਲਾਚੌਰੀਆ ਦੇ ਨੇੜੇ ਪਹੁੰਚ ਕੇ ਗੋਲੀਆਂ ਚਲਾਈਆਂ ਸਨ।

Advertisement
Advertisement
Advertisement
Advertisement
Scroll to Top