Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ

ਦਿਲੀ, 18 ਦਸੰਬਰ : ਨਾਗਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਦਾਲਤੀ ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਸ ਮਿਲੀ ਈਮੇਲ ਤੋ ਬਾਅਦ ਪੁਲਸ ਪ੍ਰਸ਼ਾਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੁਰਖਿਆਪੂਰੀ ਤਰ੍ਹਾ ਵਧਾ ਦਿਤੀ।

ਜਾਣਕਾਰੀ ਅਨੁਸਾਰ ਈਮੇਲ ਵਿੱਚ ਅਦਾਲਤ ਦੀ ਇਮਾਰਤ ਅੰਦਰ ਬੰਬ ਲਗਾਏ ਜਾਣ ਦਾ ਦਾਅਵਾ ਕੀਤਾ ਗਿਆ ਸੀ, ਜਿਸਤੋ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਅਤੇ ਅਦਾਲਤ ਪਰਿਸਰ ਦੀ ਘੇਰਾਬੰਦੀ ਕਰਕੇ ਵਿਸਥਾਰ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ, ਹਾਲਾਂਕਿ ਸਾਵਧਾਨੀ ਵਜੋਂ ਜਾਂਚ ਜਾਰੀ ਹੈ। ਉਨਾ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਇਹ ਧਮਕੀ ਸਵੇਰੇ ਅਦਾਲਤ ਦੀ ਸਰਕਾਰੀ ਈਮੇਲ ਆਈਡੀ ’ਤੇ ਭੇਜੀ ਗਈ ਸੀ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਿਵਲ ਲਾਈਨਜ਼ ਖੇਤਰ ਵਿੱਚ ਸਥਿਤ ਅਦਾਲਤ ਕੰਪਲੈਕਸ ਵਿੱਚ ਦੋ ਆਰਡੀਐਕਸ ਅਧਾਰਿਤ ਵਿਸਫੋਟਕ ਯੰਤਰ ਲਗਾਏ ਗਏ ਹਨ, ਜੋ ਕਿਸੇ ਵੀ ਸਮੇਂ ਫਟ ਸਕਦੇ ਹਨ ਜਿਸ ਸਬੰਧੀ ਅਧਿਕਾਰੀਆਂ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top