Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ

ਦੁਆਰਾ: Punjab Bani ਪ੍ਰਕਾਸ਼ਿਤ :Friday, 25 August, 2023, 07:08 PM

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ
ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਅਤੇ ਸਫਾਈ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ
ਸਥਾਨਕ ਸਰਕਾਰਾਂ ਬਾਰੇ ਅਧਿਕਾਰੀਆਂ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ
ਚੰਡੀਗੜ੍ਹ, 25 ਅਗਸਤ :
ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ।
ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ।
ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।